Homeਪੰਜਾਬਸੰਗਰੂਰ: ਨੀਟ ਯੂਜੀ 2026 ਪ੍ਰੀਖਿਆ ਲਈ ਪ੍ਰਸ਼ਾਸਨ ਤਿਆਰ; ਉਮੀਦਵਾਰਾਂ ਦੀ ਸਹੂਲਤ ਲਈ...

ਸੰਗਰੂਰ: ਨੀਟ ਯੂਜੀ 2026 ਪ੍ਰੀਖਿਆ ਲਈ ਪ੍ਰਸ਼ਾਸਨ ਤਿਆਰ; ਉਮੀਦਵਾਰਾਂ ਦੀ ਸਹੂਲਤ ਲਈ ਚੱਲਣਗੀਆਂ ਵਿਸ਼ੇਸ਼ ਬੱਸਾਂ

ਸੰਗਰੂਰ (ਬਿਊਰੋ): ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਐਤਵਾਰ, 3 ਮਈ 2026 ਨੂੰ ਲਈ ਜਾਣ ਵਾਲੀ ਨੀਟ (NEET UG 2026) ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਸੰਗਰੂਰ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ।

 

ਜ਼ਿਲ੍ਹੇ ਵਿੱਚ ਬਣਾਏ ਗਏ 6 ਪ੍ਰੀਖਿਆ ਕੇਂਦਰ
ਡੀਸੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ 6 ਪ੍ਰਮੁੱਖ ਸਕੂਲਾਂ ਵਿੱਚ ਇਹ ਪ੍ਰੀਖਿਆ ਦੁਪਹਿਰ 2:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗੀ। ਪ੍ਰੀਖਿਆ ਕੇਂਦਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:
  1. ਕੇਂਦਰੀ ਵਿਦਿਆਲਿਆ, ਉਭਾਵਾਲ
  2. ਕੇਂਦਰੀ ਵਿਦਿਆਲਿਆ, ਸਲਾਈਟ ਲੌਂਗੋਵਾਲ
  3. ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਲੌਂਗੋਵਾਲ
  4. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ
  5. ਮਾਤਾ ਰਾਜ ਕੌਰ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਰੁੱਖਾਂ
  6. ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ ਐਮੀਨੈਂਸ, ਸੰਗਰੂਰ
ਉਮੀਦਵਾਰਾਂ ਅਤੇ ਮਾਪਿਆਂ ਲਈ ਵਿਸ਼ੇਸ਼ ਬੱਸ ਸੇਵਾ
ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਹੈ। ਸੰਗਰੂਰ ਬੱਸ ਸਟੈਂਡ ਤੋਂ ਸਾਰੇ 6 ਸੈਂਟਰਾਂ ਲਈ ਸਵੇਰੇ 9:00 ਵਜੇ ਤੋਂ ਬੱਸਾਂ ਉਪਲਬਧ ਹੋਣਗੀਆਂ।

ਹੈਲਪਲਾਈਨ ਨੰਬਰ: ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਉਮੀਦਵਾਰ 9419265833 ਅਤੇ 8360277500 ‘ਤੇ ਸੰਪਰਕ ਕਰ ਸਕਦੇ ਹਨ।

ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਦੇ ਸਖ਼ਤ ਨਿਰਦੇਸ਼
ਮੀਟਿੰਗ ਦੌਰਾਨ ਡੀਸੀ ਨੇ ਪੁਲਿਸ ਵਿਭਾਗ ਨੂੰ ਟ੍ਰੈਫਿਕ ਅਤੇ ਸੁਰੱਖਿਆ ਪ੍ਰਬੰਧ ਚੁਸਤ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ‘ਤੇ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ ਅਤੇ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਸਬੰਧਤ ਵਿਭਾਗਾਂ ਨੂੰ ਪਾਬੰਦ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਗਈ ਬੱਸ ਸੇਵਾ ਦਾ ਲਾਭ ਉਠਾਉਣ ਅਤੇ ਸਮੇਂ ਸਿਰ ਆਪਣੇ ਕੇਂਦਰਾਂ ‘ਤੇ ਪਹੁੰਚਣ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments