Homeਪੰਜਾਬਸਮਾਧਾਨ ਸਮਾਰੋਹ, 2026- ਮਾਣਯੋਗ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਲੋਕ ਅਦਾਲਤ:

ਸਮਾਧਾਨ ਸਮਾਰੋਹ, 2026- ਮਾਣਯੋਗ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਲੋਕ ਅਦਾਲਤ:

ਸੰਗਰੂਰ, 04 ਮਈ:(ਹਰਸ਼ਲੀਨ ਸਿੰਘ)

‘ਭਾਗੀਦਾਰੀ ਨਿਆਂ’ ਅਤੇ ‘ਨਿਆਂ ਦੀ ਦਰਵਾਜ਼ੇ ‘ਤੇ ਪਹੁੰਚ’ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ, ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ‘Supreme Court Action for Mediated Adjudication and Disputes Harmonization Across Nation’ ਸਮਾਧਾਨ ਸਮਾਰੋਹ ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ, 2026 ਤੋਂ ਸ਼ੁਰੂ ਹੈ ਤੇ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਸਹਿਮਤੀ-ਅਧਾਰਿਤ ਨਿਪਟਾਰੇ ਦੀਆਂ ਵਿਧੀਆਂ ਰਾਹੀਂ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਦੇ ਸੁਖਾਵੇਂ ਨਿਪਟਾਰੇ ਦੀ ਸਹੂਲਤ ਦੇਣ ਦਾ ਉਦੇਸ਼ ਰੱਖਦੀ ਹੈ।

ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਫੀਜ਼ੀਕਲ ਤੌਰ ‘ਤੇ ਜਾਂ ਔਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ https://forms.gle/jqxefqF4BCWzukoP6 ਵਿੱਚ ਆਪਣੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਜਮ੍ਹਾਂ ਕਰਵਾ ਸਕਦੇ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਦੇ ਸਕੱਤਰ ਨੇ ਸਾਰੇ ਵਕੀਲ ਸਾਹਿਬਾਨ ਅਤੇ ਧਿਰਾਂ ਨੂੰ ਇਸ ਪਹਿਲਕਦਮੀ ਤਹਿਤ ਵਿਵਾਦਾਂ ਦੇ ਪ੍ਰਭਾਵੀ ਨਿਪਟਾਰੇ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ ਵਨ ਸਟਾਪ ਸੈਂਟਰ (ਵਾਰ ਰੂਮ) ਇੰਚਾਰਜ – ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ 011-23112428, 011-23112528 ਤੇ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments