Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਉਦਘਾਟਨ:

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਉਦਘਾਟਨ:

ਲਗਭਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ ਆਧੁਨਿਕ ਖੇਡ ਮੈਦਾਨ

ਭਵਾਨੀਗੜ੍ਹ, 04 ਮਈ:

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਰੇਤਗੜ੍ਹ ਵਿਖੇ ਲਗਭਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਪੰਚਾਇਤ ਮੈਂਬਰ, ਪ੍ਰਮੁੱਖ ਸਮਾਜਿਕ ਹਸਤੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਕਾਬਲਿਅਤ ਨਿਖਾਰਨ ਲਈ ਵਧੀਆ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਟੇਡੀਅਮ ਵਿੱਚ ਦੌੜ ਟਰੈਕ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਖੇਡ ਪ੍ਰੇਮੀ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਰੁਝਾਨ ਵਧਾਉਣ ਅਤੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਬਣਾਉਣ।

ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਵੀ ਲਾਗੂ ਕੀਤੇ ਜਾਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments