Home ਪਟਿਆਲਾ ਅਪਡੇਟ ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ:

ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ:

0
ਝੂਠੀਆਂ ਅਤੇ ਬਿਨਾਂ ਵਜ੍ਹਾ ਸ਼ਿਕਾਇਤਾਂ ਕਰਕੇ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ : ਮੇਅਰ ਕੁੰਦਨ ਗੋਗੀਆ

ਪਟਿਆਲਾ, 7 ਮਈ :(ਛਤਰਪਾਲ ਸਿੰਘ)

ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਬਰਾਂਚ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਿਲਡਿੰਗ ਬਰਾਂਚ ਨਾਲ ਸੰਬੰਧਿਤ ਪੈਂਡਿੰਗ ਕੇਸਾਂ, ਪੀਜੀਆਰਐਸ ਸ਼ਿਕਾਇਤਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਪਿਛਲੇ ਸਮੇਂ ਦੇ ਮੁਕਾਬਲੇ ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਵੱਡੇ ਪੱਧਰ ‘ਤੇ ਪੈਂਡੈਂਸੀ ਕਲੀਅਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਾਂਝੀ ਮਿਹਨਤ ਨਾਲ ਲੋਕਾਂ ਦੇ ਕੰਮ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਨਿਪਟਾਏ ਜਾ ਰਹੇ ਹਨ।
ਮੇਅਰ ਨੇ ਸਪਸ਼ਟ ਕੀਤਾ ਕਿ ਨਿਗਮ ਵੱਲੋਂ ਹਰ ਇਕ ਜਾਇਜ਼ ਸ਼ਿਕਾਇਤ ਦਾ ਨਿਪਟਾਰਾ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਪਰ ਕੁਝ ਲੋਕ ਬਿਨਾਂ ਵਜ੍ਹਾ ਪੀਜੀਆਰਐਸ ‘ਤੇ ਝੂਠੀਆਂ ਜਾਂ ਨਾਜਾਇਜ਼ ਸ਼ਿਕਾਇਤਾਂ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਦਬਾਅ ਬਣਾਉਣ ਅਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵਿਅਕਤੀ ਝੂਠੀ ਜਾਂ ਭਰਮਿਤ ਕਰਨ ਵਾਲੀ ਸ਼ਿਕਾਇਤ ਦੇ ਕੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਦਾ ਹੈ ਜਾਂ ਕਿਸੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਕਿਹਾ ਕਿ ਨਿਗਮ ਦੀ ਛਵੀ ਖ਼ਰਾਬ ਕਰਨ ਅਤੇ ਗਲਤ ਤਰੀਕਿਆਂ ਨਾਲ ਲਾਭ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸੁਚੇਤ ਰਹਿਣਾ ਚਾਹੀਦਾ ਹੈ।

Exit mobile version