
ਚੰਡੀਗੜ੍ਹ : 9 ਮਈ (ਅਮਨਦੀਪ ਸਰਾਂ): ਚੰਡੀਗੜ੍ਹ ਵਿੱਚ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ Sanjeev Arora ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ, ਈਡੀ ਦੀ ਟੀਮ ਲਗਭਗ 20 ਵਾਹਨਾਂ ਵਿੱਚ ਸੈਕਟਰ-2 ਸਥਿਤ ਮੰਤਰੀ ਦੇ ਨਿਵਾਸ ‘ਤੇ ਪਹੁੰਚੀ ਅਤੇ ਪੂਰੇ ਘਰ ਨੂੰ ਘੇਰ ਲਿਆ ਗਿਆ।
ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇੱਕ ਸਾਲ ਵਿੱਚ ਤੀਜੀ ਵਾਰ ਹੈ ਜਦੋਂ ਈਡੀ ਨੇ ਸੰਜੀਵ ਅਰੋੜਾ ਦੇ ਘਰ ਰੇਡ ਕੀਤੀ ਹੈ, ਜਦਕਿ ਇੱਕ ਮਹੀਨੇ ਵਿੱਚ ਇਹ ਦੂਜੀ ਕਾਰਵਾਈ ਹੈ।
ਸੀਐਮ ਮਾਨ ਨੇ ਕਿਹਾ, “ਫਿਰ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਔਰੰਗਜ਼ੇਬ ਵੀ ਪੰਜਾਬ ਨੂੰ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ, ਜੋ ਅੰਗਰੇਜ਼ਾਂ ਅੱਗੇ ਵੀ ਨਹੀਂ ਝੁਕੀ, ਤਾਂ ਮੋਦੀ ਦੀਆਂ ਚਾਲਾਂ ਅੱਗੇ ਵੀ ਪੰਜਾਬ ਕਦੇ ਨਹੀਂ ਝੁਕੇਗਾ।”
ਉਨ੍ਹਾਂ ਅੱਗੇ ਕਿਹਾ ਕਿ ਈਡੀ, ਬੀਜੇਪੀ ਦੇ “ਅਨੈਤਿਕ ਗੱਠਜੋੜ” ਦਾ ਹਿੱਸਾ ਬਣ ਚੁੱਕੀ ਹੈ ਅਤੇ ਇਸਦਾ ਅੰਤ ਪੰਜਾਬ ਦੀ ਧਰਤੀ ਤੋਂ ਹੀ ਹੋਵੇਗਾ।
ਦੂਜੇ ਪਾਸੇ, ਮੋਹਾਲੀ ਦੇ ਖਰੜ ਵਿੱਚ ਸਥਿਤ ਵੈਸਟਰਨ ਟਾਵਰ ਦੀ 9ਵੀਂ ਮੰਜ਼ਿਲ ‘ਤੇ ਵੀ ਈਡੀ ਦੀ ਛਾਪੇਮਾਰੀ ਸ਼ੁੱਕਰਵਾਰ ਰਾਤ ਕਰੀਬ 12 ਵਜੇ ਸਮਾਪਤ ਹੋਈ। ਇਹ ਕਾਰਵਾਈ ਲਗਭਗ 42 ਘੰਟਿਆਂ ਤੱਕ ਚੱਲੀ। ਛਾਪੇਮਾਰੀ ਤੋਂ ਬਾਅਦ ਈਡੀ ਅਧਿਕਾਰੀਆਂ ਨੂੰ ਛੇ ਬੈਗਾਂ ਵਿੱਚ ਸਮਾਨ ਲੈ ਕੇ ਜਾਂਦੇ ਦੇਖਿਆ ਗਿਆ।