ਲੋਕਾਂ ਨੇ ਮਾਨ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਨੂੰ ਦਿੱਤਾ ਸਮਰਥਨ – ਡਾ. ਬਲਬੀਰ
ਪਟਿਆਲਾ: (9 ਮਈ 2026 ਛਤਰਪਾਲ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸੀਸ ਝੁਕਾਇਆ ਅਤੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਗੁਰੂ ਘਰ ਵਿੱਚ ਟੇਕਿਆ ਮੱਥਾ
ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਹੀ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
Live:
ਸੰਗਤਾਂ ਨਾਲ ਕੀਤੀ ਮੁਲਾਕਾਤ
ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੌਰਾਨ ਮੁੱਖ ਮੰਤਰੀ ਨੇ ਉੱਥੇ ਮੌਜੂਦ ਸੰਗਤਾਂ ਨਾਲ ਵੀ ਮੁਲਾਕਾਤ ਕੀਤੀ। ਸੰਗਤਾਂ ਨੇ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਲੋਕਾਂ ਨੇ ਮਾਨ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਨੂੰ ਦਿੱਤਾ ਸਮਰਥਨ-ਸਿਹਤ ਮੰਤਰੀ ਡਾ. ਬਲਬੀਰ
ਮਾਣਯੋਗ ਮੁੱਖ ਮੰਤਰੀ ਜੀ ਦੀ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਪਟਿਆਲਾ ਦਿਹਾਤੀ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ, ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਮਾਨ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਨੂੰ ਦਿੱਤਾ ਸਮਰਥਨ। ਜਨਤਾ ਦੇ ਪਿਆਰ ਤੇ ਵਿਸ਼ਵਾਸ ਨੇ ਸਾਬਤ ਕਰ ਦਿੱਤਾ ਕਿ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਹਰ ਵਰਗ ਦਾ ਭਰਪੂਰ ਸਾਥ ਮਿਲ ਰਿਹਾ ਹੈ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ, ਹਰਪਾਲ ਜੁਨੇਜਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।
ਸੁਰੱਖਿਆ ਦੇ ਸਖ਼ਤ ਪ੍ਰਬੰਧ
ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪਟਿਆਲਾ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਯਾਤਰਾ ਦੌਰਾਨ ਸ਼ਹਿਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
