Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਨਵੇਂ ਕਲਾਸ ਰੂਮ ਅਤੇ ਆਧੁਨਿਕ ਵਿਗਿਆਨ ਲੈਬ ਲੋਕ ਅਰਪਿਤ

26 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 02 ਨਵੇਂ ਕਲਾਸ ਰੂਮ ਅਤੇ 01 ਆਧੁਨਿਕ ਵਿਗਿਆਨ ਲੈਬ

ਭਵਾਨੀਗੜ੍ਹ, 12 ਮਈ:(ਛਤਰਪਾਲ ਸਿੰਘ)

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ 26 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 02 ਨਵੇਂ ਕਲਾਸ ਰੂਮ ਅਤੇ 01 ਆਧੁਨਿਕ ਵਿਗਿਆਨ ਲੈਬ ਦਾ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਲੋਕ ਅਰਪਣ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲ ਦੇ ਅਧਾਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਨਵੇਂ ਕਲਾਸ ਰੂਮਾਂ ਨਾਲ ਸਕੂਲ ਵਿੱਚ ਵਿਦਿਆਰਥੀਆਂ ਲਈ ਪੜ੍ਹਾਈ ਦਾ ਮਾਹੌਲ ਹੋਰ ਬਿਹਤਰ ਹੋਵੇਗਾ ਅਤੇ ਆਧੁਨਿਕ ਵਿਗਿਆਨ ਲੈਬ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਵੀਆਂ ਇਮਾਰਤਾਂ, ਲੈਬਾਂ ਅਤੇ ਡਿਜੀਟਲ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈ ਕੇ ਆਪਣਾ ਭਵਿੱਖ ਰੌਸ਼ਨ ਬਣਾਉਣ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਗਿਆ ਕਿ ਸਕੂਲ ਦੀ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments