Homeਪਟਿਆਲਾ ਅਪਡੇਟਫੁਆਰਾ ਚੌਕ ਵਿਖੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ਼ ਆਮ ਆਦਮੀ ਪਾਰਟੀ...

ਫੁਆਰਾ ਚੌਕ ਵਿਖੇ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ਼ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਆਮ ਲੋਕਾਂ ਦੀ ਦੋਖੀ : ਤੇਜਿੰਦਰ ਮਹਿਤਾ

ਪਟਿਆਲਾ, 15 ਮਈ :(ਹਰਸ਼ਲੀਨ ਸਿੰਘ)

 

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਅੱਜ ਫੁਆਰਾ ਚੌਕ ਵਿਖੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕੀਤੀ।

ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ‘ਤੇ ਮਹਿੰਗਾਈ ਦਾ ਵੱਡਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੁੰਦਾ ਹੈ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੱਛਮੀ ਦੇਸ਼ਾਂ ਵਿੱਚ ਤਣਾਅ ਅਤੇ ਅੰਤਰਰਾਸ਼ਟਰੀ ਹਾਲਾਤਾਂ ਦਾ ਝੂਠਾ ਬਹਾਨਾ ਬਣਾ ਕੇ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਮਾਰ ਰਹੀ ਹੈ, ਜਦਕਿ ਇਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ‘ਤੇ ਪੈ ਰਿਹਾ ਹੈ।
ਹਲਕਾ ਸੰਗਠਨ ਇੰਚਾਰਜ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਮਹਿੰਗਾਈ ਖਿਲਾਫ਼ ਸੰਘਰਸ਼ ਜਾਰੀ ਰਹੇਗਾ।
ਚੇਅਰਮੈਨ ਹਰਪਾਲ ਜੁਨੇਜਾ ਨੇ ਕੇਂਦਰ ਸਰਕਾਰ ਤੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਇਸ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਵਿੱਚ ਪੰਜਾਬੀ ਮਹਿਲਾ ਕਮਿਸ਼ਨ ਦੀ ਮੈਂਬਰ ਵੀਰਪਾਲ ਕੌਰ, ਜਿਲਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ, ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ, ਕਿਸਾਨ ਵਿੰਗ ਦੇ ਜਿਲਾ ਪ੍ਰਧਾਨ ਬਲਿਹਾਰ ਸਿੰਘ ਚੀਮਾ, ਚੇਅਰਮੈਨ ਜਰਨੈਲ ਸਿੰਘ ਮੰਨੂ, ਚੇਅਰਮੈਨ ਮਹਿੰਗਾ ਸਿੰਘ ਬਰਾੜ, ਬੀਸੀ ਵਿੰਗ ਦੇ ਜਿਲਾ ਪ੍ਰਧਾਨ ਮਨਿੰਦਰ ਸਿੰਘ ਫਰਾਂਸਵਾਲਾ, ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਆਰਤੀ ਗੁਪਤਾ, ਕੋਆਰਡੀਨੇਟਰ ਦੀਪਮਾਲਾ ਦੁੱਗਲ, ਯੂਥ ਵਿੰਗ ਦੇ ਜਿਲਾ ਪ੍ਰਧਾਨ ਅਮਰ ਸੰਘੇੜਾ, ਸੋਸ਼ਲ ਮੀਡੀਆ ਵਿੰਗ ਦੇ ਜਿਲਾ ਪ੍ਰਧਾਨ ਸੁਮੀਤ ਤਕੇਜਾ, ਮੀਡੀਆ ਵਿੰਗ ਦੇ ਜਿਲਾ ਪ੍ਰਧਾਨ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਟ੍ਰੇਡ ਕਮਿਸ਼ਨ ਮੈਂਬਰ ਪੁਨੀਤ ਬੁੱਧੀਰਾਜਾ, ਮੀਡੀਆ ਵਿੰਗ ਦੇ ਹਲਕਾ ਇੰਚਾਰਜ ਸੰਦੀਪ ਬੰਧੂ, ਹਲਕਾ ਕੋਆਰਡੀਨੇਟਰ ਵੇਦ ਪ੍ਰਕਾਸ਼, ਹਲਕਾ ਸੋਸ਼ਲ ਮੀਡੀਆ ਇੰਚਾਰਜ ਦੀਪਕ ਮਹਿਰਾ, ਜਿਲਾ ਸਕੱਤਰ ਨਵਜੋਤ ਮਹਿਰਾ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਸ਼ਾਮਿਲ ਹੋਏ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments