ਸੰਗਰੂਰ, 15 ਮਈ:(ਹਰਸ਼ਲੀਨ ਸਿੰਘ)

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ।
ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।