ਸੰਗਰੂਰ, 15 ਮਈ:(ਛਤਰਪਾਲ ਸਿੰਘ)

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ’ਤੇ ਸੁਧਾਰ ਅਤੇ ਸੁਵਿਧਾਵਾਂ ਦੇ ਵਿਸਥਾਰ ਲਈ ਵਚਨਬੱਧ ਹੈ। ਜਾਰੀ ਕੀਤੀ ਗਈ ਗ੍ਰਾਂਟ ਨਾਲ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ, ਸਾਫ਼-ਸਫ਼ਾਈ, ਪੀਣਯੋਗ ਪਾਣੀ ਅਤੇ ਹੋਰ ਲੋਕ-ਭਲਾਈ ਪ੍ਰੋਜੈਕਟਾਂ ਨੂੰ ਗਤੀ ਮਿਲੇਗੀ।
ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਉਣਾ ਹੈ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਵਰਗੀਆਂ ਸਹੂਲਤਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ, “ਮੇਰੀ ਹਰ ਰੋਜ਼ ਕੋਸ਼ਿਸ਼ ਰਹਿੰਦੀ ਹੈ ਕਿ ਹਲਕੇ ਦਾ ਹਰ ਪਿੰਡ ਵਿਕਾਸ ਦੀ ਰਾਹ ’ਤੇ ਹੋਰ ਮਜ਼ਬੂਤੀ ਨਾਲ ਅੱਗੇ ਵਧੇ ਅਤੇ ਅਸੀਂ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰੀਏ।”
ਇਸ ਮੌਕੇ ਉਹਨਾਂ ਪਿੰਡਾਂ ਦੇ ਲੋਕਾਂ, ਚੇਅਰਮੈਨ ਸਹਿਬਾਨਾਂ ਅਤੇ ਸਮੂਹ ਪੰਚਾਇਤਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਵਿਕਾਸ ਕਾਰਜ ਸੰਭਵ ਹੋ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਲੋਕ-ਭਲਾਈ ਯੋਜਨਾਵਾਂ ਰਾਹੀਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।