Home ਪਟਿਆਲਾ ਅਪਡੇਟ ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ...

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

0

ਪਟਿਆਲਾ , 15 ਮਈ:(ਅਮਨਦੀਪ ਸੱਭਰਵਾਲ)

ਪਟਿਆਲਾ ਦੇ ਘਲੌੜੀ ਗੇਟ ਸਥਿਤ ਮੜੀਆਂ ਵਾਲੇ ਪੁਲ ਤੋਂ ਲੈ ਕੇ ਡਕਾਲਾ ਚੁੰਗੀ ਚੌਂਕ ਤੱਕ ਬਣਨ ਵਾਲੀ ਕਰੀਬ 1.70 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਕੀਤਾ ਗਿਆ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਖਰਾਬ ਸੜਕ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਇਲਾਕੇ ਦੇ ਵਪਾਰੀਆਂ ਤੇ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Exit mobile version