Homeਪੰਜਾਬਦਿੜ੍ਹਬਾ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ 05 ਕੇਸ ਦਰਜ ਕਰਕੇ 11 ਵਿਅਕਤੀ...

ਦਿੜ੍ਹਬਾ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ 05 ਕੇਸ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ

ਦਿੜ੍ਹਬਾ, 16 ਮਈ (ਵਿਸ਼ਾਲ ਗੁਪਤਾ): ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.05.2026 ਤੋਂ 14.05.2026 ਤੱਕ ਐੱਨ.ਡੀ.ਪੀ.ਐੱਸ ਐਕਟ ਤਹਿਤ 05 ਕੇਸ ਦਰਜ ਕਰਕੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇੰਨਾਂ ਵੱਖ-ਵੱਖ ਮੁੱਕਦਮਿਆਂ ਵਿੱਚ 5.23 ਗ੍ਰਾਮ ਹੈਰੋਇਨ ਅਤੇ 48 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ ਅਤੇ ਆਬਕਾਰੀ ਐਕਟ ਅਧੀਨ ਇੱਕ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਉਸ ਪਾਸੋਂ 60 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਅਣਾ ਬਰਾਮਦ ਕਰਵਾਈਆਂ ਗਈਆਂ।

ਇਸ ਤੋਂ ਇਲਾਵਾ ਨਸ਼ੇ ਦੀ ਦਲਦਲ ਵਿੱਚ ਫਸੇ 08 ਵਿਅਕਤੀਆਂ ਦੀ OOAT Centre ਵਿੱਚ ਰਜਿਸਟਰੇਸ਼ਨ ਕਰਵਾਕੇ ਦਵਾਈ/ਮੈਡੀਸਨ ਦਿਵਾਈ ਗਈ ਅਤੇ 08 ਵਿਅਕਤੀਆਂ ਨੂੰ De-Addiction Centre ਵਿੱਚ ਭਰਤੀ ਕਰਵਾਇਆ ਗਿਆ ਹੈ।

ਇਸ ਤੋਂ ਇਲਾਵਾ ਸਬ ਡਵੀਜ਼ਨ ਦਿੜ੍ਹਬਾ ਦੀ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 65 ਟਰੈਫਿਕ ਚਲਾਣ ਕੀਤੇ ਗਏ ਅਤੇ 01 ਵਹੀਕਲ ਐਮ.ਵੀ. Act ਤਹਿਤ ਜ਼ਬਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅਮਨ ਕਾਨੂੰਨ ਵਿੱਚ ਖਲਲ ਪਾਉਣ ਵਾਲੇ 16 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਕੀਤੀ ਗਈ। ਇਲਾਕੇ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 44 ਸ਼ੱਕੀ ਵਿਅਕਤੀਆਂ ਖਿਲਾਫ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments