Homeਪੰਜਾਬਗੁਰਦਾਸਪੁਰ ਦੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ;...

ਗੁਰਦਾਸਪੁਰ ਦੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ; ਕਰੋੜਾਂ ਰੁਪਏ ਦੇ ਗਬਨ ਦਾ ਹੈ ਮਾਮਲਾ

ਗੁਰਦਾਸਪੁਰ: 16 ਮਈ 2026 (ਮਨੋਜ ਵਰਮਾ) : ਪੰਜਾਬ ਪ੍ਰਸ਼ਾਸਨਿਕ ਸੇਵਾਵਾਂ (PCS) ਦੇ ਹਲਕਿਆਂ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਵਿਖੇ ਐਸ.ਡੀ.ਐਮ. (SDM) ਵਜੋਂ ਤਾਇਨਾਤ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਤੜਕਸਾਰ ਕਰੀਬ 7 ਵਜੇ ਪੱਟੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।


ਹਾਈਵੇ ਜ਼ਮੀਨ ਐਕੁਆਇਰ ਮਾਮਲੇ ਵਿੱਚ ਹੋਈ ਕਾਰਵਾਈ

ਮਿਲੀ ਮੁਢਲੀ ਜਾਣਕਾਰੀ ਅਨੁਸਾਰ ਇਹ ਪੂਰੀ ਕਾਰਵਾਈ ਜੰਮੂ ਕਸ਼ਮੀਰ-ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਵਿੱਚ ਹੋਏ ਵੱਡੇ ਘੁਟਾਲੇ (ਗਬਨ) ਨਾਲ ਜੋੜ ਕੇ ਦੇਖੀ ਜਾ ਰਹੀ ਹੈ। ਦੱਸਿਆ ਜਾ ਰਿਆ ਹੈ ਕਿ ਅਨੁਪ੍ਰੀਤ ਕੌਰ ਰੰਧਾਵਾ ‘ਤੇ 1 ਕਰੋੜ 63 ਲੱਖ ਰੁਪਏ ਦੇ ਗਬਨ ਦੇ ਇਲਜ਼ਾਮ ਹੇਠ ਕੇਸ ਚੱਲ ਰਿਹਾ ਸੀ, ਜਿਸ ਦੇ ਸਿਲਸਿਲੇ ਵਿੱਚ ਪੁਲਿਸ ਵੱਲੋਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

ਚੋਣਾਂ ਦੌਰਾਨ ਵੀ ਉੱਠਿਆ ਸੀ ਭ੍ਰਿਸ਼ਟਾਚਾਰ ਦਾ ਮੁੱਦਾ

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਐਸ.ਡੀ.ਐਮ. ਅਨੂਪ੍ਰੀਤ ਕੌਰ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਮੁੱਦਾ ਜਨਤਕ ਤੌਰ ‘ਤੇ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਪੁੱਛਗਿੱਛ ਤੇਜ਼ ਕਰ ਦਿੱਤੀ ਗਈ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments