Homeਪੰਜਾਬਮਹਿਲਕਲਾਂ ਹਲਕੇ ਨੂੰ ਵੱਡੀ ਸੌਗਾਤ: ਵਿਧਾਇਕ ਪੰਡੋਰੀ ਅਤੇ ਚੇਅਰਮੈਨ ਢਿੱਲੋਂ ਵੱਲੋਂ ₹2.30...

ਮਹਿਲਕਲਾਂ ਹਲਕੇ ਨੂੰ ਵੱਡੀ ਸੌਗਾਤ: ਵਿਧਾਇਕ ਪੰਡੋਰੀ ਅਤੇ ਚੇਅਰਮੈਨ ਢਿੱਲੋਂ ਵੱਲੋਂ ₹2.30 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸ਼ੇਰਪੁਰ, 18 ਮਈ (ਛਤਰਪਾਲ ਸਿੰਘ):ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਅੱਜ ਹਲਕਾ ਮਹਿਲਕਲਾਂ ਵਿੱਚ ਵਿਕਾਸ ਕਾਰਜਾਂ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸਾਂਝੇ ਤੌਰ ‘ਤੇ ਲਗਭਗ 2.30 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਇਤਿਹਾਸਕ ਵਿਕਾਸ ਪ੍ਰੋਜੈਕਟਾਂ ਦੀ ਨੀਂਹ ਰੱਖੀ ਗਈ। ਇਹ ਪ੍ਰੋਜੈਕਟ ਇਲਾਕੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ।

ਦੀਦਾਰਗੜ੍ਹ ਦੇ ਕਿਸਾਨਾਂ ਲਈ ₹70 ਲੱਖ ਦਾ ਪ੍ਰੋਜੈਕਟ

ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਦੀਦਾਰਗੜ੍ਹ ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਅੰਡਰਗਰਾਊਂਡ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁਭਾਰੰਭ ਕੀਤਾ ਗਿਆ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਟੇਲਾਂ ਤੱਕ ਆਸਾਨੀ ਨਾਲ ਮੁਹੱਈਆ ਹੋ ਸਕੇਗਾ, ਜਿਸ ਨਾਲ ਖੇਤੀ ਸੈਕਟਰ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਕਾਲਾਬੁੱਲਾ ਤੋਂ ਕਾਤਰੋਂ ਸੜਕ ਲਈ ₹1.60 ਕਰੋੜ ਜਾਰੀ

ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੰਪਰਕ ਸੜਕ ਦੇ ਨਵੇਂ ਸਿਰੇ ਤੋਂ ਨਿਰਮਾਣ ਕਾਰਜ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਅਹਿਮ ਸੜਕ ‘ਤੇ ਕਰੀਬ 1 ਕਰੋੜ 60 ਲੱਖ ਰੁਪਏ ਦੀ ਭਾਰੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਸੜਕ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦਾ ਆਪਸੀ ਸੰਪਰਕ ਮਜ਼ਬੂਤ ਹੋਵੇਗਾ ਅਤੇ ਰਾਹਗੀਰਾਂ ਸਮੇਤ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਵੱਡੀਆਂ ਦਿੱਕਤਾਂ ਤੋਂ ਹਮੇਸ਼ਾ ਲਈ ਨਿਜਾਤ ਮਿਲੇਗੀ।

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਪੰਡੋਰੀ, ਢਿੱਲੋਂ

ਇਸ ਮੌਕੇ ਹਾਜ਼ਰ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾ ਮਹਿਲਕਲਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਰਹਿੰਦੇ ਪਿੰਡਾਂ ਅੰਦਰ ਵੀ ਕਰੋੜਾਂ ਰੁਪਏ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਾਰਡ ਅਤੇ ਪਿੰਡ ਨੂੰ ਮਾਡਲ ਬਣਾਇਆ ਜਾ ਸਕੇ।

ਇਲਾਕਾ ਨਿਵਾਸੀਆਂ ਅਤੇ ਪੰਚਾਇਤਾਂ ਵੱਲੋਂ ਜ਼ੋਰਦਾਰ ਸਵਾਗਤ

ਪਿੰਡਾਂ ਵਿੱਚ ਇਨ੍ਹਾਂ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਣ ‘ਤੇ ਸਥਾਨਕ ਪੰਚਾਇਤ ਮੈਂਬਰਾਂ, ਮੋਹਤਬਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਪੰਡੋਰੀ ਅਤੇ ਚੇਅਰਮੈਨ ਢਿੱਲੋਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments