Homeਪਟਿਆਲਾ ਅਪਡੇਟਐਸ.ਆਈ.ਆਰ ਵਿੱਚ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜਾਂ ਨਾਲ ਵੋਟਰਾਂ ਦੀ ਸਾਲ...

ਐਸ.ਆਈ.ਆਰ ਵਿੱਚ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜਾਂ ਨਾਲ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ

ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਐਸਆਈਆਰ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ

ਪਟਿਆਲਾ, 22 ਮਈ (ਅਮਨਦੀਪ ਸਰਾਂ): ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਬੂਥ ਲੈਵਲ ਅਫਸਰ (ਬੀ.ਐਲ.ਓਜ) ਵੱਲੋਂ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

               ਚੋਣ ਤਹਿਸੀਲਦਾਰ ਨੇ ਅੱਗੇ ਦੱਸਿਆ ਕਿ ਸਾਰੇ ਯੋਗ ਵੋਟਰ ਅਪਣੇ ਬੀ.ਐਲ.ਓਜ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ  ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ।

               ਵਿਜੇ ਕੁਮਾਰ ਚੌਧਰੀ ਨੇ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਜਮ੍ਹਾਂ ਕਰਵਾਉਣਾ ਹੋਵੇਗਾ।

               ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜਾਂ ਵਿੱਚ ਕਿਸੇ ਵੀ ਕੇਂਦਰੀ/ਰਾਜ ਸਰਕਾਰ/ਪੀਐਸਯੂ ਦੇ ਨਿਯਮਤ ਕਰਮਚਾਰੀ/ਪੈਨਸ਼ਨਰ ਨੂੰ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪੈਨਸ਼ਨ ਭੁਗਤਾਨ ਆਦੇਸ਼, 01.07.1987 ਤੋਂ ਪਹਿਲਾਂ ਭਾਰਤ ਵਿੱਚ ਸਰਕਾਰੀ/ਸਥਾਨਕ ਅਧਿਕਾਰੀਆਂ/ਬੈਂਕਾਂ/ਡਾਕਘਰ/ਐਲਆਈਸੀ, ਪੀਐਸਯੂ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪ੍ਰਮਾਣ ਪੱਤਰ/ਦਸਤਾਵੇਜ਼, ਯੋਗ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਜਨਮ ਸਰਟੀਫਿਕੇਟ, ਪਾਸਪੋਰਟ, ਮਾਨਤਾ ਪ੍ਰਾਪਤ ਬੋਰਡਾਂ/ਯੂਨੀਵਰਸਿਟੀਆਂ ਦੁਆਰਾ ਜਾਰੀ ਕੀਤੇ ਗਏ ਮੈਟ੍ਰਿਕੂਲੇਸ਼ਨ/ਸਿੱਖਿਆ ਸਰਟੀਫਿਕੇਟ, ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਸਥਾਈ ਨਿਵਾਸ ਸਰਟੀਫਿਕੇਟ, ਜੰਗਲ ਅਧਿਕਾਰ ਸਰਟੀਫਿਕੇਟ, ਓਬੀਸੀ, ਐਸ.ਸੀ, ਐਸ.ਟੀ ਜਾਂ ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਜਾਤੀ ਸਰਟੀਫਿਕੇਟ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਜਿੱਥੇ ਵੀ ਇਹ ਮੌਜੂਦ ਹੈ), ਪਰਿਵਾਰ ਰਜਿਸਟਰ, ਰਾਜ/ਸਥਾਨਕ ਅਧਿਕਾਰੀਆਂ ਦੁਆਰਾ ਤਿਆਰ ਕੀਤਾ ਗਿਆ ਅਤੇ ਸਰਕਾਰ ਦੁਆਰਾ ਕੋਈ ਵੀ ਜ਼ਮੀਨ/ਮਕਾਨ ਅਲਾਟਮੈਂਟ ਸਰਟੀਫਿਕੇਟ ਸ਼ਾਮਲ ਹਨ।

               ਚੋਣ ਤਹਿਸੀਲਦਾਰ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਬੀ.ਐਲ.ਓਜ ਨਾਲ ਸਹਿਯੋਗ ਕਰਦੇ ਹੋਏ ਇਸ ਐਸਆਈਆਰ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਵਾਉਣ ਵਿੱਚ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments