Homeਦੇਸ਼ਨੀਟ (NEET) ਪ੍ਰੀਖਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਦੇਸ਼ ਭਰ ਦੇ ਮੁੱਖ ਮੰਤਰੀਆਂ...

ਨੀਟ (NEET) ਪ੍ਰੀਖਿਆਰਥੀਆਂ ਲਈ ਅਰਵਿੰਦ ਕੇਜਰੀਵਾਲ ਦੀ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਵੱਡੀ ਅਪੀਲ; ਬੱਸ ਸਫ਼ਰ ਮੁਫ਼ਤ ਕਰਨ ਦੀ ਕੀਤੀ ਮੰਗ

ਕਿਹਾ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਤਰਜ਼ ‘ਤੇ ਬਾਕੀ ਸੂਬੇ ਵੀ ਵਿਦਿਆਰਥੀਆਂ ਨੂੰ ਦੇਣ ਮੁਫ਼ਤ ਸਫ਼ਰ ਦੀ ਸਹੂਲਤ; ਹਰਿਆਣਾ ਤੇ ਬਿਹਾਰ ਨੇ ਵੀ ਅਪਣਾਇਆ ਪੰਜਾਬ ਮਾਡਲ
ਨਵੀਂ ਦਿੱਲੀ 24 ਮਈ 2026 (ਮਨੋਜ ਵਰਮਾ): 21 ਜੂਨ ਨੂੰ ਦੇਸ਼ ਭਰ ਵਿੱਚ ਮੁੜ ਹੋਣ ਜਾ ਰਹੀ ਨੀਟ (NEET) ਦੀ ਪ੍ਰੀਖਿਆ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਸਮੂਹ ਮੁੱਖ ਮੰਤਰੀਆਂ ਨੂੰ ਇੱਕ ਵੱਡੀ ਅਤੇ ਅਹਿਮ ਅਪੀਲ ਕੀਤੀ ਹੈ। ਕੇਜਰੀਵਾਲ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਆਰਥਿਕ ਬੋਝ ਨੂੰ ਘੱਟ ਕਰਨ ਲਈ ਸਰਕਾਰੀ ਬੱਸਾਂ ਵਿੱਚ ਸਫ਼ਰ ਬਿਲਕੁਲ ਮੁਫ਼ਤ ਕੀਤਾ ਜਾਵੇ।
ਪੰਜਾਬ ਸਰਕਾਰ ਨੇ ਕੀਤੀ ਪਹਿਲ, 3 ਦਿਨਾਂ ਲਈ ਸਫ਼ਰ ਬਿਲਕੁਲ ਮੁਫ਼ਤ
ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਤਿੰਨ ਦਿਨਾਂ ਵਾਸਤੇ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ ਸ਼ਾਨਦਾਰ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ।
ਹਰਿਆਣਾ ਤੇ ਬਿਹਾਰ ਸਰਕਾਰ ਨੇ ਵੀ ਲਾਗੂ ਕੀਤਾ ਫੈਸਲਾ
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਦੇ ਇਸ ਲੋਕ-ਪੱਖੀ ਐਲਾਨ ਤੋਂ ਪ੍ਰੇਰਿਤ ਹੋ ਕੇ ਹਰਿਆਣਾ ਸਰਕਾਰ ਅਤੇ ਬਿਹਾਰ ਸਰਕਾਰ ਨੇ ਵੀ ਆਪਣੇ ਸੂਬਿਆਂ ਵਿੱਚ ਇਸ ਨੀਤੀ ਨੂੰ ਲਾਗੂ ਕਰ ਦਿੱਤਾ ਹੈ। ਕੇਜਰੀਵਾਲ ਨੇ ਉਮੀਦ ਜਤਾਈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਦੇ ਬਾਕੀ ਸਾਰੇ ਮੁੱਖ ਮੰਤਰੀ ਵੀ ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਸਹੂਲਤ ਜਲਦ ਤੋਂ ਜਲਦ ਮੁਹੱਈਆ ਕਰਵਾਉਣਗੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments