HomeਪੰਜਾਬCM ਭਗਵੰਤ ਮਾਨ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ 32.05 ਕਰੋੜ ਦੀ ਇਨਾਮੀ...

CM ਭਗਵੰਤ ਮਾਨ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ 32.05 ਕਰੋੜ ਦੀ ਇਨਾਮੀ ਰਾਸ਼ੀ ਦਾ ਵੱਡਾ ਤੋਹਫ਼ਾ; 87 ਐਥਲੀਟਾਂ ਨੂੰ ‘ਮਹਾਰਾਜਾ ਰਣਜੀਤ ਸਿੰਘ ਪੁਰਸਕਾਰ’ ਨਾਲ ਨਿਵਾਜਿਆ

ਹਰਮਨਪ੍ਰੀਤ, ਅਮਨਜੋਤ ਤੇ ਹਰਲੀਨ ਦਿਓਲ ਨੂੰ ਮਿਲੇ 1.50-1.50 ਕਰੋੜ; ਮੁੱਖ ਮੰਤਰੀ ਦਾ ਵੱਡਾ ਐਲਾਨ- “ਖੇਡਾਂ ਤੋਂ ਬਾਅਦ ਖਿਡਾਰੀਆਂ ਨੂੰ ਮਿਲੇਗੀ ਸ਼ਾਨਦਾਰ ਸਰਕਾਰੀ ਨੌਕਰੀ”

ਚੰਡੀਗੜ੍ਹ (ਮਨੋਜ ਵਰਮਾ): ਪੰਜਾਬ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਅੱਜ ਰਾਜਧਾਨੀ ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਰਾਜ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ 87 ਉੱਘੇ ਖਿਡਾਰੀਆਂ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ। ਖਿਡਾਰੀਆਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਐਥਲੀਟਾਂ ਅਤੇ ਪੁਰਸਕਾਰ ਜੇਤੂਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਲਾਹੀ ਇਨਾਮੀ ਰਾਸ਼ੀ ਵੰਡ ਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਭਾਰਤੀ ਹਾਕੀ ਅਤੇ ਮਹਿਲਾ ਕ੍ਰਿਕਟ ਟੀਮ ਦੇ ਖਿਡਾਰੀਆਂ ‘ਤੇ ਹੋਈ ਨੋਟਾਂ ਦੀ ਬਾਰਸ਼

ਸਮਾਰੋਹ ਦੌਰਾਨ ਵਿਸ਼ੇਸ਼ ਤੌਰ ‘ਤੇ ਭਾਰਤੀ ਹਾਕੀ ਟੀਮ ਅਤੇ ਮਹਿਲਾ ਕ੍ਰਿਕਟ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਭਾਰੀ ਨਕਦ ਇਨਾਮਾਂ ਨਾਲ ਨਿਵਾਜਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀਆਂ ਪੰਜਾਬ ਦੀਆਂ ਧੀਆਂ—ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਨੂੰ 1.50-1.50 ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ (Medals) ਜਿੱਤਣ ਵਾਲੇ ਕਈ ਹੋਰ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤੇ ਗਏ।

ਤੁਸੀਂ ਮੈਡਲ ਜਿੱਤੋ, ਨੌਕਰੀ ਦੀ ਚਿੰਤਾ ਪੰਜਾਬ ਸਰਕਾਰ ‘ਤੇ ਛੱਡੋ: ਭਗਵੰਤ ਮਾਨ

ਪੁਰਸਕਾਰ ਜੇਤੂ ਖਿਡਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੁਕ ਤੇ ਜੋਸ਼ੀਲੇ ਅੰਦਾਜ਼ ਵਿੱਚ ਕਹਾ, “ਸਾਨੂੰ ਆਪਣੇ ਖਿਡਾਰੀਆਂ ’ਤੇ ਬਹੁਤ ਮਾਣ ਹੈ। ਤੁਸੀਂ ਆਪਣਾ ਪੂਰਾ ਧਿਆਨ ਸਿਰਫ਼ ਅਤੇ ਸਿਰਫ਼ ਆਪਣੀ ਖੇਡ ‘ਤੇ ਕੇਂਦਰਿਤ ਕਰੋ।”

ਉਨ੍ਹਾਂ ਨੇ ਖਿਡਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਵੀ ਖਿਡਾਰੀਆਂ ਨੂੰ ਲੱਗੇ ਕਿ ਹੁਣ ਉਨ੍ਹਾਂ ਦੀ ਉਮਰ ਹੋ ਗਈ ਹੈ ਜਾਂ ਉਹ ਖੇਡਾਂ ਤੋਂ ਰਿਟਾਇਰ ਹੋਣਾ ਚਾਹੁੰਦੇ ਹਨ, ਤਾਂ ਉਹ ਨਿਸ਼ਚਿੰਤ ਹੋ ਕੇ ਰਿਟਾਇਰਮੈਂਟ ਲੈ ਸਕਦੇ ਹਨ। ਰਿਟਾਇਰਮੈਂਟ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇੱਕ ਸ਼ਾਨਦਾਰ ਅਤੇ ਸਨਮਾਨਯੋਗ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ, “ਤੁਸੀਂ ਬਸ ਮੈਡਲ ਜਿੱਤ ਕੇ ਘਰ ਆਓ, ਸਾਡੇ ਢੋਲ, ਹਾਰ ਅਤੇ ਨਕਦ ਇਨਾਮ ਹਮੇਸ਼ਾ ਤੁਹਾਡਾ ਇੰਤਜ਼ਾਰ ਕਰ ਰਹੇ ਹਨ।”

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments