Homeਪੰਜਾਬਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਉਸਾਰੀ ਅਧੀਨ...

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਉਸਾਰੀ ਅਧੀਨ ਲੰਗਰ ਹਾਲ ਦੀ ਛੱਤ ਡਿੱਗੀ

ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ 2 ਔਰਤਾਂ ਦੀ ਮੌਤ, 7 ਗੰਭੀਰ ਜ਼ਖ਼ਮੀ

ਲੈਂਟਰ ਪਾਉਣ ਦੀ ਸੇਵਾ ਦੌਰਾਨ ਵਾਪਰਿਆ ਦਰਦਨਾਕ ਹਾਦਸਾ; ਹਸਪਤਾਲ ‘ਚ ਜ਼ਖ਼ਮੀਆਂ ਦਾ ਇਲਾਜ ਜਾਰੀ, ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਤਾਇਨਾਤ

ਅੰਮ੍ਰਿਤਸਰ 24 ਮਈ 2026 (ਛਤਰਪਾਲ ਸਿੰਘ): ਅੰਮ੍ਰਿਤਸਰ ਦੇ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਇੱਕ ਬੇਹੱਦ ਦੁਖਦਾਈ ਅਤੇ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਬਾਬਾ ਭੂਰੀ ਵਾਲਿਆਂ ਦੇ ਸਥਾਨ ‘ਤੇ ਉਸਾਰੀ ਅਧੀਨ ਲੰਗਰ ਹਾਲ ਦੀ ਛੱਤ ‘ਤੇ ਲੈਂਟਰ ਪਾਉਣ ਦੀ ਸੇਵਾ ਚੱਲ ਰਹੀ ਸੀ। ਇਸੇ ਦੌਰਾਨ ਅਚਾਨਕ ਲੈਂਟਰ ਦੀਆਂ ਭਾਰੀ ਲੋਹੇ ਦੀਆਂ ਪਲੇਟਾਂ ਟੁੱਟ ਕੇ ਹੇਠਾਂ ਸੇਵਾ ਕਰ ਰਹੀਆਂ ਸੰਗਤਾਂ (ਔਰਤਾਂ) ‘ਤੇ ਜਾ ਡਿੱਗੀਆਂ। ਇਸ ਦਰਦਨਾਕ ਹਾਦਸੇ ਵਿੱਚ ਮਲਬੇ ਹੇਠ ਦੱਬਣ ਕਾਰਨ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸੱਤ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਜ਼ਖ਼ਮੀ ਔਰਤਾਂ ਹਸਪਤਾਲ ਦਾਖ਼ਲ, ਡਾਕਟਰਾਂ ਦੀ ਟੀਮ ਇਲਾਜ ‘ਚ ਜੁਟੀ

ਹਾਦਸੇ ਤੋਂ ਤੁਰੰਤ ਬਾਅਦ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਤੇ ਪ੍ਰਸ਼ਾਸਨ ਦੀ ਮਦਦ ਨਾਲ ਜ਼ਖ਼ਮੀ ਔਰਤਾਂ ਨੂੰ ਤੁਰੰਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਅਤੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਦੀ ਪੁਲਿਸ ਸੁਪਰਡੈਂਟ (SP) ਅਮਨਦੀਪ ਕੌਰ ਸਥਿਤੀ ਦਾ ਮੁਆਇਨਾ ਕਰਨ ਲਈ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਪਹੁੰਚੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਖ਼ਮੀ ਹੋਈਆਂ ਸਾਰੀਆਂ ਔਰਤਾਂ ਦਾ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿੱਚ ਜ਼ਖਮੀ ਔਰਤਾਂ ਦੇ ਨਾਲ ਬਹੁਤ ਸਾਰੇ ਲੋਕ ਹਸਪਤਾਲ ਦੇ ਅੰਦਰ ਚਲੇ ਗਏ ਸਨ, ਜਿਸ ਕਾਰਨ ਡਾਕਟਰਾਂ ਨੂੰ ਇਲਾਜ ਕਰਨ ਵਿੱਚ ਮੁਸ਼ਕਲ ਆ ਰਹੀ ਸੀ। ਪਰ ਸਥਿਤੀ ਨੂੰ ਦੇਖਦਿਆਂ ਸਾਰਿਆਂ ਨੂੰ ਬਾਹਰ ਜਾਣ ਲਈ ਕਿਹਾ ਗਿਆ ਹੈ ਅਤੇ ਹੁਣ ਅੰਦਰ ਡਾਕਟਰ ਬੜੀ ਮੁਸਤੈਦੀ ਨਾਲ ਜ਼ਖ਼ਮੀਆਂ ਦਾ ਇਲਾਜ ਕਰ ਰਹੇ ਹਨ।

ਲੈਂਟਰ ਦੀਆਂ ਪਲੇਟਾਂ ਡਿੱਗਣ ਕਾਰਨ ਹੋਇਆ ਹਾਦਸਾ: ਸਿਵਲ ਡਿਫੈਂਸ ਇੰਚਾਰਜ

ਡਿਵੀਜ਼ਨ ਨੰਬਰ 1 ਦੇ ਸਿਵਲ ਡਿਫੈਂਸ ਇੰਚਾਰਜ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੰਗਰ ਹਾਲ ਦੀ ਨਵੀਂ ਬਣ ਰਹੀ ਛੱਤ ‘ਤੇ ਲੈਂਟਰ ਪਾਉਣ ਦੀ ਸੇਵਾ ਦੌਰਾਨ ਇਹ ਘਟਨਾ ਵਾਪਰੀ ਹੈ। ਅਚਾਨਕ ਸੰਤੁਲਨ ਵਿਗੜਨ ਜਾਂ ਕਿਸੇ ਤਕਨੀਕੀ ਨੁਕਸ ਕਾਰਨ ਲੋਹੇ ਦੀਆਂ ਪਲੇਟਾਂ ਸੇਵਾਦਾਰ ਔਰਤਾਂ ‘ਤੇ ਆ ਡਿੱਗੀਆਂ, ਜਿਸ ਕਾਰਨ ਦੋ ਕੀਮਤੀ ਜਾਨਾਂ ਚਲੀਆਂ ਗਈਆਂ। ਗੁਰਦੁਆਰਾ ਸਾਹਿਬ ਵਿਖੇ ਵਾਪਰੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਅਤੇ ਸੰਗਤਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments