Homeਪੰਜਾਬਪੰਚਕੂਲਾ 'ਚ 20 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ: ਮੋਗਾ ਦਾ ਰਹਿਣ...

ਪੰਚਕੂਲਾ ‘ਚ 20 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ: ਮੋਗਾ ਦਾ ਰਹਿਣ ਵਾਲਾ ਹੈ ਮੁਲਜ਼ਮ, ਡਿਟੈਕਟਿਵ ਸਟਾਫ਼ ਨੇ ਨਾਕਾਬੰਦੀ ਦੌਰਾਨ ਦਬੋਚਿਆ

ਪੰਚਕੂਲਾ:25ਮਈ (ਛਤਰਪਾਲ ਸਿੰਘ):ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਚਕੂਲਾ ਪੁਲਿਸ ਦੇ ਡਿਟੈਕਟਿਵ ਸਟਾਫ਼ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 20 ਲੱਖ ਰੁਪਏ ਦੀ ਅੰਤਰਰਾਸ਼ਟਰੀ ਕੀਮਤ ਵਾਲੀ ਹੈਰੋਇਨ (ਚਿੱਟਾ) ਬਰਾਮਦ ਕੀਤੀ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜੋ ਇੱਥੇ ਨਸ਼ੇ ਦੀ ਸਪਲਾਈ ਦੇਣ ਆਇਆ ਸੀ।

ਸਪਲਾਈ ਦੇਣ ਪਹੁੰਚਿਆ ਸੀ ਪੰਚਕੂਲਾ, ਪੁਲਿਸ ਨੇ ਇੰਝ ਦਬੋਚਿਆ

ਮਿਲੀ ਜਾਣਕਾਰੀ ਮੁਤਾਬਕ, ਡਿਟੈਕਟਿਵ ਸਟਾਫ਼ ਦੀ ਟੀਮ ਇਲਾਕੇ ਵਿੱਚ ਗਸ਼ਤ ‘ਤੇ ਸੀ। ਇਸੇ ਦੌਰਾਨ ਸ਼ੱਕੀ ਹਾਲਾਤ ਵਿੱਚ ਘੁੰਮ ਰਹੇ ਇਸ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਕ ਮੁਲਜ਼ਮ ਮੋਗਾ ਤੋਂ ਨਸ਼ੇ ਦੀ ਖੇਪ ਲਿਆ ਕੇ ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਫਿਰਾਕ ਵਿੱਚ ਸੀ, ਪਰ ਗਾਹਕ ਤੱਕ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਦੇ ਅੜਿੱਕੇ ਚੜ੍ਹ ਗਿਆ।

ਮਾਮਲਾ ਦਰਜ ਤੇ ਪੁੱਛਗਿੱਛ ਜਾਰੀ: ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. (NDPS) ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਹੁਣ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਪੰਜਾਬ ਵਿੱਚ ਕਿਸ ਕੋਲੋਂ ਲਿਆਇਆ ਸੀ ਅਤੇ ਪੰਚਕੂਲਾ ਵਿੱਚ ਇਹ ਖੇਪ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਕਈ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments