Home ਹਰਿਆਣਾ Dera chief Gurmeet Ram Rahim gets 30-day parole again; Out of jail...

Dera chief Gurmeet Ram Rahim gets 30-day parole again; Out of jail for 16th time

0

ਰੋਹਤਕ/ਸਿਰਸਾ:26ਮਈ(ਸੰਜੀਵ ਸ਼ਰਮਾ):ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਇੰਸਾਂ ਨੂੰ ਇੱਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵੱਲੋਂ 30 ਦਿਨਾਂ ਦੀ ਪੈਰੋਲ ਦੇ ਦਿੱਤੀ ਗਈ ਹੈ। ਸਾਲ 2017 ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ 16ਵਾਂ ਮੌਕਾ ਹੈ ਜਦੋਂ ਡੇਰਾ ਮੁਖੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਰਿਹਾ ਹੈ।

ਮੰਗਲਵਾਰ ਸਵੇਰੇ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੇ ਇੱਕ ਵੱਡੇ ਕਾਫ਼ਲੇ ਨਾਲ ਸਵੇਰੇ 10 ਤੋਂ 10:15 ਵਜੇ ਦੇ ਵਿਚਕਾਰ ਸਿਰਸਾ ਡੇਰੇ ਵਿਖੇ ਪਹੁੰਚੇਗਾ।

ਸਿਰਸਾ ਡੇਰੇ ਵਿੱਚ ਤਿਆਰੀਆਂ ਸ਼ੁਰੂ, ਪ੍ਰਸ਼ਾਸਨ ਅਲਰਟ ‘ਤੇ

ਡੇਰਾ ਮੁਖੀ ਦੇ ਆਉਣ ਦੀ ਖ਼ਬਰ ਮਿਲਦਿਆਂ ਹੀ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ਵਿੱਚ ਪੈਰੋਕਾਰਾਂ ਅਤੇ ਸ਼ਰਧਾਲੂਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਸਿਰਸਾ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਸੁਨਾਰੀਆ ਜੇਲ੍ਹ ਦੇ ਬਾਹਰ ਵੀ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਦੂਜੇ ਪਾਸੇ, ਜਦੋਂ ਇਸ ਸਬੰਧੀ ਡੇਰਾ ਪ੍ਰਬੰਧਕੀ ਕਮੇਟੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਵੀ ਵਾਧੂ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ।

ਇਸੇ ਸਾਲ ਮਿਲੀ ਦੂਜੀ ਪੈਰੋਲ

ਗੁਰਮੀਤ ਰਾਮ ਰਹੀਮ ਨੂੰ ਇਸ ਸਾਲ (2026) ਵਿੱਚ ਇਹ ਦੂਜੀ ਵਾਰ ਪੈਰੋਲ ਮਿਲੀ ਹੈ। ਇਸ ਤੋਂ ਪਹਿਲਾਂ ਚਾਲੂ ਸਾਲ ਦੇ ਜਨਵਰੀ ਮਹੀਨੇ ਵਿੱਚ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜੋ ਕਿ ‘ਸ਼ਾਹ ਸਤਨਾਮ ਦਿਵਸ’ ਮੌਕੇ ਮਿਲੀ ਸੀ ਅਤੇ ਡੇਰਾ ਪੈਰੋਕਾਰਾਂ ਵੱਲੋਂ ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ‘ਤੇ ਮਨਾਈ ਗਈ ਸੀ।

2017 ਤੋਂ ਕੱਟ ਰਿਹਾ ਹੈ ਸਜ਼ਾ

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ 25 ਅਗਸਤ, 2017 ਤੋਂ ਲਗਾਤਾਰ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀ ਸਜ਼ਾ ਭੁਗਤ ਰਿਹਾ ਹੈ। ਇਸ ਤੋਂ ਇਲਾਵਾ ਉਹ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਵੀ ਸਜ਼ਾਯਾਫ਼ਤਾ ਹੈ। ਹੁਣ ਤੱਕ ਉਹ ਕੁੱਲ 15 ਵਾਰ ਪੈਰੋਲ ਅਤੇ ਫਰਲੋ ‘ਤੇ ਬਾਹਰ ਆ ਚੁੱਕਾ ਹੈ ਅਤੇ ਇਹ ਉਸ ਦੀ 16ਵੀਂ ਰਿਹਾਈ ਹੈ।

Exit mobile version