Homeਪੰਜਾਬਮੋਗਾ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: 9 ਸਾਲਾ ਮਾਸੂਮ ਬੱਚੀ ਨਾਲ...

ਮੋਗਾ ‘ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: 9 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ, ਲਾਸ਼ ਫਾਹੇ ਨਾਲ ਲਟਕਾਈ

ਮੋਗਾ:27 ਮਈ, (ਹਰਸ਼ਦੀਪ ਸਿੰਘ):– ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਦੀ ਘਟਨਾ; ਪਰਵਾਸੀ ਮਜ਼ਦੂਰ ਦੀ ਧੀ ਬਣੀ ਹਵਸ ਦਾ ਸ਼ਿਕਾਰ

– ਮਾਂ ਕੰਮ ‘ਤੇ ਗਈ ਸੀ, ਭੈਣ ਨੇ ਲਾਸ਼ ਲਟਕਦੀ ਦੇਖ ਮਾਰੀਆਂ ਚੀਕਾਂ

– ਪੁਲਿਸ ਨੇ ਝਾਰਖੰਡ ਦੇ ਰਹਿਣ ਵਾਲੇ ਮੁਲਜ਼ਮ ਦਯਾਨੰਦ ਖ਼ਿਲਾਫ਼ BNS ਤਹਿਤ ਮਾਮਲਾ ਕੀਤਾ ਦਰਜ, ਭਾਲ ਜਾਰੀ

ਮੋਗਾ (ਪੰਜਾਬ):

ਮੋਗਾ ਸ਼ਹਿਰ ਦੇ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਰਵਾਸੀ ਮਜ਼ਦੂਰ ਦੀ 9 ਸਾਲਾ ਮਾਸੂਮ ਧੀ ਸ਼ੱਕੀ ਹਾਲਾਤਾਂ ਵਿੱਚ ਫਾਹੇ ਨਾਲ ਲਟਕੀ ਹੋਈ ਮਿਲੀ। ਬੱਚੀ ਨੂੰ ਇਸ ਹਾਲਤ ਵਿੱਚ ਦੇਖ ਕੇ ਪਰਿਵਾਰ ਵਿੱਚ ਹੜਕੰਪ ਮਚ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੀੜਤ ਪਰਿਵਾਰ ਨੇ ਗੁਆਂਢ ਵਿੱਚ ਹੀ ਰਹਿੰਦੇ ਇੱਕ ਵਿਅਕਤੀ ‘ਤੇ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਕੰਮ ‘ਤੇ ਗਈ ਸੀ ਮਾਂ, ਕੋਰੀਡੋਰ ‘ਚ ਲਟਕਦੀ ਮਿਲੀ ਲਾਸ਼

ਪ੍ਰਾਪਤ ਜਾਣਕਾਰੀ ਮੁਤਾਬਕ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਬਣੇ ਕਿਰਾਏ ਦੇ ਛੋਟੇ-ਛੋਟੇ ਕਵਾਰਟਰਾਂ ਵਿੱਚ ਜ਼ਿਆਦਾਤਰ ਪਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰਹਿੰਦੇ ਹਨ। ਮ੍ਰਿਤਕ ਬੱਚੀ ਦੀਆਂ ਭੈਣਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਰੇਲਵੇ ਪਲੇਟਫਾਰਮ ’ਤੇ ਮਜ਼ਦੂਰੀ ਕਰਦੀ ਹੈ ਅਤੇ ਘਟਨਾ ਸਮੇਂ ਉਹ ਕੰਮ ’ਤੇ ਗਈ ਹੋਈ ਸੀ। ਮਾਸੂਮ ਬੱਚੀ ਆਪਣੀ ਮਾਂ ਕੋਲੋਂ ਮੋਬਾਈਲ ਫੋਨ ਲੈਣ ਲਈ ਗਈ ਸੀ। ਕੁਝ ਸਮੇਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਕਵਾਰਟਰ ਦੇ ਬਾਹਰ ਕੌਰੀਡੋਰ ਦਾ ਦ੍ਰਿਸ਼ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਉਸ ਦੀ ਲਾਸ਼ ਉੱਥੇ ਦੁਪੱਟੇ ਦੇ ਫੰਦੇ ਨਾਲ ਲਟਕ ਰਹੀ ਸੀ। ਬੱਚੀ ਨੂੰ ਇਸ ਹਾਲਤ ਵਿੱਚ ਦੇਖ ਕੇ ਉਸ ਦੀ ਭੈਣ ਨੇ ਉੱਚੀ-ਉੱਚੀ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਇਕੱਠੇ ਹੋ ਗਏ।

ਗੁਆਂਢੀ ‘ਤੇ ਜਬਰ-ਜਨਾਹ ਅਤੇ ਸਬੂਤ ਮਿਟਾਉਣ ਦੇ ਦੋਸ਼

ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਨੇੜਲੇ ਕਵਾਰਟਰ ਵਿੱਚ ਰਹਿਣ ਵਾਲੇ ਦਯਾਨੰਦ ਨਾਮਕ ਵਿਅਕਤੀ, ਜੋ ਕਿ ਝਾਰਖੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੇ ਬੱਚੀ ਨੂੰ ਇਕੱਲੀ ਦੇਖ ਕੇ ਉਸ ਨਾਲ ਜਬਰ-ਜਨਾਹ (ਬਲਾਤਕਾਰ) ਕੀਤਾ। ਇਸ ਤੋਂ ਬਾਅਦ ਆਪਣਾ ਜੁਰਮ ਲੁਕਾਉਣ ਅਤੇ ਸਬੂਤ ਮਿਟਾਉਣ ਦੇ ਮਕਸਦ ਨਾਲ ਉਸ ਨੇ ਬੱਚੀ ਦਾ ਕਤਲ ਕਰਕੇ ਲਾਸ਼ ਨੂੰ ਦੁਪੱਟੇ ਦੇ ਸਹਾਰੇ ਕਵਾਰਟਰ ਦੇ ਬਾਹਰ ਕੌਰੀਡੋਰ ਵਿੱਚ ਲਟਕਾ ਦਿੱਤਾ ਤਾਂ ਜੋ ਮਾਮਲਾ ਖ਼ੁਦਕੁਸ਼ੀ ਦਾ ਲੱਗੇ।

ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ, ਪੁਲਿਸ ਵੱਲੋਂ ਭਾਲ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਐਸ.ਐਚ.ਓ. (SHO) ਵਰੁਣ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਦਯਾਨੰਦ ਖ਼ਿਲਾਫ਼ ਕਤਲ, ਜਬਰ-ਜਨਾਹ ਅਤੇ ਭਾਰਤੀ ਨਿਆਏ ਸੰਹਿਤਾ (BNS) ਦੀਆਂ ਹੋਰ ਸੰਬੰਧਿਤ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਐਸ.ਐਚ.ਓ. ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਅਤੇ ਜਬਰ-ਜਨਾਹ ਦੀ ਪੁਸ਼ਟੀ ਹੋ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments