Homeਪੰਜਾਬਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਦਰਜਨਾਂ ਲੋਕ; ਕੈਬਿਨਟ ਮੰਤਰੀ ਬਰਿੰਦਰ...

ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਦਰਜਨਾਂ ਲੋਕ; ਕੈਬਿਨਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਮਰੀਜ਼ਾਂ ਦਾ ਹਾਲ

ਸੰਗਰੂਰ/ਮੂਨਕ, 28 ਮਈ (ਛਤਰਪਾਲ ਸਿੰਘ): ਪਿਛਲੇ ਦਿਨੀਂ ਹਲਕਾ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਕਥਿਤ ਤੌਰ ‘ਤੇ ਦੂਸ਼ਿਤ ਖਾਣਾ ਖਾਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਿਹਤ ਵਿਗੜਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਵਿਆਹ ਦਾ ਖਾਣਾ ਖਾਣ ਤੋਂ ਬਾਅਦ ਮਹਿਲਾਵਾਂ, ਮਰਦਾਂ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਈ ਵਿਅਕਤੀਆਂ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪ੍ਰਭਾਵਿਤ ਮਰੀਜ਼ ਅਜੇ ਵੀ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।

ਮੰਤਰੀ ਗੋਇਲ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਲੇਖਾ-ਜੋਖਾ, ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਪੰਜਾਬ ਦੇ ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਇਸ ਮੰਦਭਾਗੀ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ। ਉਹਨਾਂ ਨੇ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ. (SDM) ਅਤੇ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚਣ ਦੇ ਹੁਕਮ ਜਾਰੀ ਕੀਤੇ। ਮੰਤਰੀ ਗੋਇਲ ਨੇ ਹਦਾਇਤ ਕੀਤੀ ਕਿ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹਰ ਸੰਭਵ ਮਦਦ ਅਤੇ ਸਾਰੀਆਂ ਸਿਹਤ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।

24 ਘੰਟੇ ਸਥਿਤੀ ‘ਤੇ ਨਜ਼ਰ ਰੱਖਣ ਦੇ ਹੁਕਮ; ਵੱਖ-ਵੱਖ ਸ਼ਹਿਰਾਂ ਤੋਂ ਬੁਲਾਈਆਂ ਡਾਕਟਰਾਂ ਦੀਆਂ ਟੀਮਾਂ

ਕੈਬਿਨਟ ਮੰਤਰੀ ਨੇ ਸਖ਼ਤ ਲਹਿਜੇ ਵਿੱਚ ਆਖਿਆ ਕਿ ਜਦੋਂ ਤੱਕ ਸਾਰੇ ਮਰੀਜ਼ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦੇ, ਉਦੋਂ ਤੱਕ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀ 24 ਘੰਟੇ ਮੁਸਤੈਦ ਰਹਿਣਗੇ ਅਤੇ ਪਲ-ਪਲ ਦੀ ਸਥਿਤੀ ‘ਤੇ ਨਜ਼ਰ ਰੱਖਣਗੇ।

ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਟੀਮਾਂ ਨੇ ਹਸਪਤਾਲਾਂ ਦਾ ਦੌਰਾ ਕਰਕੇ ਇਲਾਜ ਪ੍ਰਕਿਰਿਆ ਦਾ ਜਾਇਜ਼ਾ ਲਿਆ। ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਵਿੱਚ ਤੇਜ਼ੀ ਲਿਆਉਣ ਲਈ ਵੱਖ-ਵੱਖ ਸ਼ਹਿਰਾਂ ਤੋਂ ਵਿਸ਼ੇਸ਼ ਡਾਕਟਰਾਂ ਦੀਆਂ ਟੀਮਾਂ ਨੂੰ ਤੁਰੰਤ ਮੂਨਕ ਬੁਲਾਇਆ ਗਿਆ ਹੈ। ਇਸ ਦੌਰਾਨ ਗੰਭੀਰ ਸਥਿਤੀ ਨੂੰ ਦੇਖਦਿਆਂ ਕੁਝ ਮਰੀਜ਼ਾਂ ਨੂੰ ਅਗਲੇਰੇ ਇਲਾਜ ਲਈ ਸੰਗਰੂਰ ਦੇ ਵੱਡੇ ਹਸਪਤਾਲ ਵਿੱਚ ਰੈਫਰ ਵੀ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments