Homeਪੰਜਾਬਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ 'ਤੇ ਰਾਜ ਸਭਾ...

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ‘ਤੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਦਿੱਤੀ ਵਧਾਈ

ਚੰਡੀਗੜ੍ਹ, 28 ਮਈ (ਛਤਰਪਾਲ ਸਿੰਘ) — ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਇਕਾਈ ਦੇ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਕੇਵਲ ਸਿੰਘ ਢਿੱਲੋਂ ਨੂੰ ਉਚੇਚੇ ਤੌਰ ‘ਤੇ ਮੁਬਾਰਕਬਾਦ ਦਿੱਤੀ ਹੈ।

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨਵੇਂ ਬਣੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਉਹਨਾਂ ਦੀਆਂ ਭਵਿੱਖੀ ਸਿਆਸੀ ਸਰਗਰਮੀਆਂ ਅਤੇ ਜਥੇਬੰਦਕ ਵਿਉਂਤਬੰਦੀ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਹਨਾਂ ਉਮੀਦ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੇ ਲੰਬੇ ਸਿਆਸੀ ਤਜਰਬੇ ਸਦਕਾ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।

ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਮਾਲਵਾ ਖੇਤਰ ਦੇ ਇੱਕ ਪ੍ਰਭਾਵਸ਼ਾਲੀ ਸਿੱਖ ਚਿਹਰੇ ਵਜੋਂ ਜਾਣੇ ਜਾਂਦੇ ਹਨ ਅਤੇ ਉਹ ਬਰਨਾਲਾ ਤੋਂ ਲਗਾਤਾਰ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਸਾਲ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਲਗਾਤਾਰ ਸਰਗਰਮ ਸਨ ਅਤੇ ਹੁਣ ਕੇਂਦਰੀ ਹਾਈਕਮਾਂਡ ਵੱਲੋਂ ਉਹਨਾਂ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਸ੍ਰੀ ਢਿੱਲੋਂ ਦੀ ਇਸ ਨਿਯੁਕਤੀ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਲਕਿਆਂ ਅਤੇ ਸੀਨੀਅਰ ਆਗੂਆਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments