Homeਪਟਿਆਲਾ ਅਪਡੇਟਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੇ ਨਤੀਜੇ...

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੇ ਨਤੀਜੇ ਐਲਾਨੇ- ਦਮਨਜੀਤ ਸਿੰਘ ਮਾਨ

ਪਟਿਆਲਾ, 30 ਮਈ (ਅਰਸ਼ਦੀਪ ਸਿੰਘ): ਜ਼ਿਲ੍ਹਾ ਪਟਿਆਲਾ ‘ਚ ਰਾਜਪੁਰਾ,ਨਾਭਾ,ਸਮਾਣਾ ਤੇ ਪਾਤੜਾਂ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਕਰਵਾਈ ਗਈ ਗਿਣਤੀ ਦੌਰਾਨ 92 ਵਾਰਡਾਂ ਵਿੱਚੋਂ 41 ਸੀਟਾਂ ‘ਤੇ ਆਮ ਆਦਮੀ ਪਾਰਟੀ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਚਾਰੇ ਸ਼ਹਿਰਾਂ ਵਿੱਚ ਕੁਲ 403 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਇਨ੍ਹਾਂ ਚੋਣਾਂ ਚੋਂ ਪਾਤੜਾਂ ਦੀਆਂ 4 ਵਾਰਡਾਂ ਵਿੱਚ ਪਹਿਲਾਂ ਹੀ ਆਪ ਦੇ 4 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ।

               ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਅਤੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਦੀ ਦੇਖਰੇਖ ਹੇਠਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਇਆ ਗਿਆ ਸੀ।

               ਨਗਰ ਕੌਂਸਲ ਨਾਭਾ ਦੀਆਂ 23ਵਾਰਡਾਂ ਦੇ ਰਿਟਰਨਿੰਗ ਅਫ਼ਸਰ, ਐਸ.ਡੀ.ਐਮ ਅਰਵਿੰਦਪਾਲ ਸਿੰਘ ਸੋਮਲ ਨੇ ਦੱਸਿਆ ਕਿ ਨਾਭਾ ਵਿਖੇ 99 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਕਰਵਾਈ ਗਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 11, ਕਾਂਗਰਸ ਪਾਰਟੀ ਦੇ 5, ਭਾਰਤੀ ਜਨਤਾ ਪਾਰਟੀ ਦੇ 3, ਸ੍ਰੋਮਣੀ ਅਕਾਲੀ ਦਲ ਦੇ 2 ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਨਗਰ ਕੌਂਸਲ ਪਾਤੜਾਂ ਦੀਆਂ 17ਵਾਰਡਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਇੱਥੇ 61 ਉਮੀਦਵਾਰ ਚੋਣ ਲੜ ਰਹੇ ਸਨ, ਜਿਨ੍ਹਾਂ ‘ਚੋਂ ਵਾਰਡ ਨੰਬਰ 1, 4, 12 ਤੇ 17 ਵਿੱਚ ਆਪ ਦੇ 4 ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ। ਜਦੋਂਕਿ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਪ ਦੇ 6 ਹੋਰ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਬਿਨ੍ਹਾਂ ਕਾਂਗਰਸ ਪਾਰਟੀ ਦੇ 4, ਭਾਰਤੀ ਜਨਤਾ ਪਾਰਟੀ ਦੇ 2 ਅਤੇ 1 ਆਜਾਦ ਉਮੀਦਵਾਰ ਵੀ ਜੇਤੂ ਰਿਹਾ ਹੈ।

               ਰਾਜਪੁਰਾ ਨਗਰ ਕੌਂਸਲ ਦੇ 31 ਵਾਰਡਾਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇੱਥੇ 135 ਉਮੀਦਵਾਰਾਂ ਨੇ ਚੋਣ ਲੜੀ ਸੀ ਅਤੇ ਅੱਜ ਐਸ.ਡੀ.ਐਮ. ਦਫ਼ਤਰ ਵਿਖੇ ਕਰਵਾਈ ਗਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 7, ਕਾਂਗਰਸ ਪਾਰਟੀ ਦੇ 9, ਭਾਰਤੀ ਜਨਤਾ ਪਾਰਟੀ ਦੇ 9, ਸ੍ਰੋਮਣੀ ਅਕਾਲੀ ਦਲ ਦੇ 4 ਅਤੇ 2 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਇਸੇ ਤਰ੍ਹਾਂ ਨਗਰ ਕੌਂਸਲ ਸਮਾਣਾ ਦੀਆਂ 21 ਵਾਰਡਾਂ ਦੇ ਰਿਟਰਨਿੰਗ ਅਫ਼ਸਰ ਜਲ ਸਪਲਾਈਤ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਸ਼ਪਿੰਦਰ ਸਿੰਘ ਨੇ ਦੱਸਿਆ ਕਿ ਇੱਥੇ 108 ਉਮੀਦਵਾਰਾਂ ਨੇ ਚੋਣ ਲੜੀ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਕਾਲਜ ਵਿਖੇ ਅੱਜ ਕਰਵਾਈ ਗਈ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 13, ਕਾਂਗਰਸ ਪਾਰਟੀ ਦੇ 2, ਭਾਰਤੀ ਜਨਤਾ ਪਾਰਟੀ ਦੇ 2, ਸ੍ਰੋਮਣੀ ਅਕਾਲੀ ਦਲ ਦੇ 3 ਅਤੇ 1 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

               ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਏ.ਡੀ.ਸੀ ਦਮਨਜੀਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਮੁੱਚੇ ਚੋਣ ਅਮਲੇ ਸਮੇਤ ਉਮੀਦਵਾਰਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments