Homeਪਟਿਆਲਾ ਅਪਡੇਟਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰ:46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰ:46 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਪਟਿਆਲਾ, 1 ਜੂਨ (ਹਰਸ਼ਪ੍ਰੀਤ ਕੋਰ) :ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 46 ਦੇ ਸ਼ੇਰਾ ਵਾਲਾ ਗੇਟ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਐਮਸੀ ਵਾਰਡ ਨੰਬਰ 46 ਜਗਤਾਰ ਸਿੰਘ ਤਾਰੀ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਯੋਜਨਾ ਨੂੰ ਲੋਕਾਂ ਲਈ ਲਾਭਕਾਰੀ ਦੱਸਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments