ਹਰਿਆਣਾ, 3ਜੂਨ (ਸੰਜੀਵ ਸ਼ਰਮਾ): ਝੱਜਰ ਦੇ ਡੀਘਲ ਪਿੰਡ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਫਾਈਨੈਂਸਰ ਹੱਤਿਆਕਾਂਡ ਦੇ ਇਕ ਦੋਸ਼ੀ ਦੇ ਚਾਚੇ ਦਾ ਘਰ ਵਿੱਚ ਦਾਖ਼ਲ ਹੋ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦਿਵਿਆਂਗ ਵਿਅਕਤੀ ਨੂੰ ਨਿਸ਼ਾਨਾ ਬਣਾਉਂਦਿਆਂ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪਿੰਡ ਡੀਘਲ ਵਿੱਚ ਹੜਕੰਪ ਮਚ ਗਿਆ ਅਤੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਨੂੰ ਪੁਰਾਣੀ ਰੰਜਿਸ਼ ਅਤੇ ਝੱਜਰ ਫਾਈਨੈਂਸਰ ਹੱਤਿਆਕਾਂਡ ਨਾਲ ਜੁੜੇ ਬਦਲੇ ਦੇ ਐਂਗਲ ਤੋਂ ਵੀ ਦੇਖਿਆ ਜਾ ਰਿਹਾ ਹੈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।









