ਪਟਿਆਲਾ ਅਪਡੇਟ ਵਿਧਾਇਕ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ By Choudhary Chhatarpal Singh - June 4, 2026 0 Facebook Twitter Pinterest WhatsApp ਵਿਕਾਸ ਕਾਰਜਾਂ ਦੀ ਲੜੀ ਤਹਿਤ ਪਟਿਆਲਾ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ : ਅਜੀਤਪਾਲ ਸਿੰਘ ਕੋਹਲੀ ਪਟਿਆਲਾ, 3 ਜੂਨ 2026 (ਛਤਰਪਾਲ ਸਿੰਘ) : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜਿਕ ਆਗੂ, ਵਪਾਰੀ ਵਰਗ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਰਹੇ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਸੜਕਾਂ, ਬਿਹਤਰ ਸੀਵਰੇਜ ਪ੍ਰਬੰਧ, ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ ਦਾ ਇਹ ਰਸਤਾ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਮਾਰਗਾਂ ਵਿੱਚੋਂ ਇੱਕ ਹੈ, ਜਿੱਥੋਂ ਹਰ ਰੋਜ਼ ਹਜ਼ਾਰਾਂ ਲੋਕ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਟਰੈਫਿਕ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਆਮ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਵੀ ਮਿਲੇਗੀ। ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 56 ਦੇ ਕੌਂਸਲਰ ਇਤਵਿੰਦਰ ਸਿੰਘ ਲੂਥਰਾ, ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਅਤੇ ਵਾਰਡ ਨੰਬਰ 55 ਦੀ ਕੌਂਸਲਰ ਕਵਲਜੀਤ ਕੌਰ ਜੱਗੀ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਪਟਿਆਲਾ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਪਟਿਆਲਾ ਦੀ ਨੁਹਾਰ ਬਦਲ ਰਹੀ ਹੈ। ਸਮਾਗਮ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਗੁਰਮੀਤ ਸਿੰਘ ਜੱਗੀ ਪ੍ਰਿੰਸ (ਜੱਗੀ ਸਵੀਟਸ), ਗੁਰਪ੍ਰਤਾਪ ਸਿੰਘ ਜੱਗੀ (ਜੱਗੀ ਸਵੀਟਸ), ਸਹਿਜਦੀਪ ਸਿੰਘ ਜੱਗੀ (ਜੱਗੀ ਸਵੀਟਸ) ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਜੱਗੀ ਨੇ ਵੀ ਹਾਜ਼ਰੀ ਲਗਵਾਈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪਟਿਆਲਾ ਨੂੰ ਇੱਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਹਾਜ਼ਰ ਲੋਕਾਂ ਨੇ ਵੀ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਇਲਾਕਾ ਨਿਵਾਸੀ, ਵਪਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।