Homeਪਟਿਆਲਾ ਅਪਡੇਟਕੇਵੀਕੇ ਪਟਿਆਲਾ ਵੱਲੋਂ ਖਾਦ ਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਕੇਵੀਕੇ ਪਟਿਆਲਾ ਵੱਲੋਂ ਖਾਦ ਤੇ ਕੀਟਨਾਸ਼ਕ ਵਿਕਰੇਤਾਵਾਂ ਨਾਲ ਵਿਚਾਰ ਗੋਸ਼ਟੀ

ਪਟਿਆਲਾ, 5 ਜੂਨ (ਅਰਸ਼ਦੀਪ ਸਿੰਘ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਦੇ ਯਤਨਾਂ ਸਦਕਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਕੇ.ਵੀ.ਕੇ ਵਿਖੇ ਟਰੇਨਿੰਗ ਅਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚ ਜ਼ਿਲ੍ਹਾ ਪਟਿਆਲਾ ਦੇ 50 ਤੋਂ ਵੱਧ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕੱਤ ਕੀਤੀ ਅਤੇ ਮਿੱਟੀ ਦੀ ਸਿਹਤ ਦੇ ਨਾਲ-ਨਾਲ ਮਨੁੱਖੀ ਸਿਹਤ ਦੀ ਸੰਭਾਲ ਤੇ ਜ਼ੋਰ ਦਿੰਦਿਆਂ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਦਾ ਸੁਨੇਹਾ ਦਿੱਤਾ।

               ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇ ਬੂਟਿਆਂ ਦੇ ਵਿਸ਼ਾਣੂ ਰੋਗ ਤੋਂ ਬਚਾਅ ਲਈ ਨਰਸਰੀ ਅਤੇ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਇਸ ਦੇ ਸਮੇਂ ਸਿਰ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਖੇਤੀ ਦੀ ਲਾਗਤ ਘਟਾਉਣ ਅਤੇ ਜ਼ਮੀਨ ਦੀ ਸਿਹਤ ਸੁਧਾਰਨ ਵਾਸਤੇ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਤੌਰ ‘ਤੇ ਕਰਨ ਦੀ ਸਲਾਹ ਦਿੱਤੀ।

               ਭਾਰਤੀ ਮੱਕੀ ਖੋਜ ਕੇਂਦਰ, ਲੁਧਿਆਣਾ ਦੇ ਵਿਗਿਆਨੀ (ਪੌਦਾ ਰੋਗ) ਡਾ. ਪਰਵੀਨ ਕੁਮਾਰ ਬਾਗੜੀਆ ਨੇ ਮੱਕੀ ਵਿਚ ਕੀੜੇ ਅਤੇ ਬੀਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਮੱਕੀ ਦੇ ਬੀਜ ਉੱਤਪਾਦਨ ਸਬੰਧੀ ਜਾਣਕਾਰੀ ਦਿੱਤੀ। ਏ. ਡੀ.ਓ, ਐਨਫੋਰਸਮੈਂਟ ਡਾ. ਅਮਨਪ੍ਰੀਤ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਯੂਰੀਆ ਦੀ ਸੁਚੱਜੀ ਵਿਕਰੀ ਅਤੇ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਖਾਦ ਵਿਕਰੇਤਾਵਾਂ ਨੇ ਸਾਰਿਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡਾ. ਗੁਰਪ੍ਰੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments