ਅਮਰੀਕਾ ਤੋਂ ਪਰਤਦੇ ਹੀ ਅਭਿਜੀਤ ਦਿਪਕੇ ਨੇ ਲਈ ਪ੍ਰਵਾਨਗੀ
ਨਵੀਂ ਦਿੱਲੀ, 6 ਜੂਨ (ਛਤਰਪਾਲ ਸਿੰਘ): ਦਿੱਲੀ ਪੁਲਿਸ ਨੇ ਇੱਕ ਵੱਡਾ ਫੈਸਲਾ ਲੈਂਦਿਆਂ ‘ਕੋਕਰੋਚ ਜਨਤਾ ਪਾਰਟੀ’ (CJP) ਨੂੰ ਰਾਜਧਾਨੀ ਦੇ ਇਤਿਹਾਸਕ ਪ੍ਰਦਰਸ਼ਨ ਸਥਲ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦੀ ਰਸਮੀ ਇਜਾਜ਼ਤ ਦੇ ਦਿੱਤੀ ਹੈ। ਪੁਲਿਸ ਵੱਲੋਂ ਦਿੱਤੀ ਗਈ ਇਸ ਪ੍ਰਵਾਨਗੀ ਮੁਤਾਬਕ ਪਾਰਟੀ ਅੱਜ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਆਪਣਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਸਕੇਗੀ।
ਅਮਰੀਕਾ ਤੋਂ ਪਰਤਦੇ ਹੀ ਸੰਸਥਾਪਕ ਨੇ ਕੀਤਾ ਅਪਲਾਈ
ਇਸ ਤੋਂ ਪਹਿਲਾਂ, ਅੱਜ ਸਵੇਰੇ ਹੀ ‘ਕੋਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦਿਪਕੇ ਅਮਰੀਕਾ ਤੋਂ ਦਿੱਲੀ ਵਾਪਸ ਪਰਤੇ। ਭਾਰਤ ਪਹੁੰਚਦਿਆਂ ਹੀ ਉਨ੍ਹਾਂ ਨੇ ਦੇਰੀ ਕੀਤੇ ਬਿਨਾਂ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦੀ ਆਗਿਆ ਲੈਣ ਲਈ ਦਿੱਲੀ ਪੁਲਿਸ ਕੋਲ ਅਪਲਾਈ ਕੀਤਾ। ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ।
ਸ਼ਾਂਤਮਈ ਪ੍ਰਦਰਸ਼ਨ ਦੀ ਅਪੀਲ
“ਪੁਲਿਸ ਵੱਲੋਂ ਪ੍ਰਦਰਸ਼ਨ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਪਾਰਟੀ ਵੱਲੋਂ ਆਪਣੇ ਵਰਕਰਾਂ ਅਤੇ ਸਮਰਥਕਾਂ ਨੂੰ ਸਿੱਧਾ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਪਾਰਟੀ ਲੀਡਰਸ਼ਿਪ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਿਹਾ ਹੈ।”
ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।









