ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਦੇ ਆਦੇਸ਼ਾਂ ਤਹਿਤ ਮੋਹਨ ਸ਼ਰਮਾ, ਜੋਗਾ ਸਿੰਘ ਪਵਾਰ, ਚੰਦਰਸ਼ੇਖਰ ਅਤੇ ਅਸ਼ਵਨੀ ਸ਼ਰਮਾ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ
ਪਟਿਆਲਾ, 5 ਜੂਨ (ਹਰਸ਼ਪ੍ਰੀਤ ਕੌਰ):ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੇ ਕਿਹਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਜ਼ਮੀਨੀ ਪੱਧਰ ‘ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇਗਾ।
ਮੋਹਿਤ ਮਹਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਰੇਸ਼ ਦੁੱਗਲ ਦੀ ਯੋਗ ਯੋਗ ਅਗਵਾਈ ਹੇਠ ਅਤੇ ਪਾਰਟੀ ਵਿੱਚ ਕੁਝ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਮੋਹਨ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋਗਾ ਸਿੰਘ ਪਵਾਰ ਅਤੇ ਚੰਦਰਸ਼ੇਖਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਅਸ਼ਵਨੀ ਸ਼ਰਮਾ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੇ ਤਜ਼ਰਬੇ, ਸਮਰਪਣ ਅਤੇ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਮੋਹਿਤ ਮਹਿੰਦਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਜ਼ਿਲ੍ਹੇ ਭਰ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।
