Homeਪੰਜਾਬ'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 136ਵੇਂ ਦਿਨ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 136ਵੇਂ ਦਿਨ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

548 ਟਿਕਾਣਿਆਂ ‘ਤੇ ਛਾਪੇਮਾਰੀ, 295 ਗ੍ਰਿਫ਼ਤਾਰ

ਚੰਡੀਗੜ੍ਹ, 5 ਜੂਨ (ਛਤਰਪਾਲ ਸਿੰਘ):: ਪੰਜਾਬ ਨੂੰ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਗਏ 548 ਸ਼ੱਕੀ ਟਿਕਾਣਿਆਂ ’ਤੇ ਇੱਕੋ ਵੇਲੇ ਛਾਪੇਮਾਰੀ ਕੀਤੀ।

ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਇਸ ਤਹਿਤ ਨਿਰੰਤਰ ਕਾਰਵਾਈਆਂ ਕਰ ਰਹੀਆਂ ਹਨ।

ਇੱਕ ਹਥਿਆਰ ਬਰਾਮਦ, ਕੁੱਲ ਗ੍ਰਿਫ਼ਤਾਰੀਆਂ 34,212 ਪਹੁੰਚੀਆਂ

ਮੁਹਿੰਮ ਦੇ 136ਵੇਂ ਦਿਨ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਇੱਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਾਜ਼ਾ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਦੀ ਕੁੱਲ ਗਿਣਤੀ 34,212 ਹੋ ਗਈ ਹੈ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਅੱਜ ਦੀ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (PO) ਨੂੰ ਵੀ ਦਬੋਚਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਹੈਲਪਲਾਈਨ ਨੰਬਰ ਜਾਰੀ

ਪੰਜਾਬ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਪਰਾਧ ਮੁਕਤ ਸਮਾਜ ਸਿਰਜਣ ਵਿੱਚ ਸਹਿਯੋਗ ਦੇਣ। ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਸੂਹ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

‘ਯੁੱਧ ਨਸ਼ਿਆਂ ਵਿਰੁੱਧ’ ਦੇ 461ਵੇਂ ਦਿਨ 91 ਤਸਕਰ ਕਾਬੂ, ਡਰੱਗ ਮਨੀ ਬਰਾਮਦ

ਦੂਜੇ ਪਾਸੇ, ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 461ਵੇਂ ਦਿਨ ਵੀ ਨਿਰੰਤਰ ਜਾਰੀ ਰੱਖਿਆ ਗਿਆ। ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 476 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਦੇ ਨਾਲ ਹੀ, ਪਿਛਲੇ 461 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,841 ਤੱਕ ਪਹੁੰਚ ਗਈ ਹੈ। ਨਸ਼ਾ ਮੁਕਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਵੀ ਰਾਜ਼ੀ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments