Homeਹਰਿਆਣਾਗੁਰੂਗ੍ਰਾਮ: ਸੁਰੱਖਿਆ ਅਧਿਕਾਰੀ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ

ਗੁਰੂਗ੍ਰਾਮ: ਸੁਰੱਖਿਆ ਅਧਿਕਾਰੀ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ

The area shook with the sound of gunshots late at night.

ਗੁਰੂਗ੍ਰਾਮ,ਹਰਿਆਣਾ, 7ਜੂਨ (ਸੰਜੀਵ ਸ਼ਰਮਾ):ਗੁਰੂਗ੍ਰਾਮ ਦੇ ਅਸ਼ੋਕ ਵਿਹਾਰ ਇਲਾਕੇ ਵਿੱਚ ਇੱਕ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਸੁਰੱਖਿਆ ਅਧਿਕਾਰੀ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਅਤੇ ਜਵਾਨ ਪੁੱਤਰ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।

ਦੇਰ ਰਾਤ ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਇਲਾਕਾ

ਚਸ਼ਮਦੀਦਾਂ ਅਨੁਸਾਰ, ਸ਼ਨੀਵਾਰ ਦੇਰ ਰਾਤ ਮੁਲਜ਼ਮ ਅਨਿਲ ਦੇ ਘਰੋਂ ਅਚਾਨਕ ਇੱਕ ਤੋਂ ਬਾਅਦ ਇੱਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਈਆਂ। ਜਦੋਂ ਗੋਲੀਬਾਰੀ ਦੀ ਆਵਾਜ਼ ਸੁਣ ਕੇ ਗੁਆਂਢੀ ਮੌਕੇ ‘ਤੇ ਪਹੁੰਚੇ, ਤਾਂ ਅਨਿਲ ਦੀ ਪਤਨੀ ਆਸ਼ਾ ਅਤੇ ਪੁੱਤਰ ਪ੍ਰਸ਼ਾਂਤ ਖੂਨ ਨਾਲ ਲੱਥਪੱਥ ਹਾਲਤ ਵਿੱਚ ਜ਼ਮੀਨ ‘ਤੇ ਪਏ ਸਨ। ਸਥਾਨਕ ਲੋਕਾਂ ਨੇ ਬਿਨਾਂ ਦੇਰੀ ਕੀਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਬਹਿਸ ਹਟਾਉਣ ਆਏ ਪੁੱਤਰ ਨੂੰ ਵੀ ਮਾਰ ਦਿੱਤੀ ਗੋਲੀ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਆਸ਼ਾ (45) ਇੱਕ ਨਿੱਜੀ ਸਕੂਲ ਵਿੱਚ ਬਤੌਰ ਪ੍ਰਿੰਸੀਪਲ ਤਾਇਨਾਤ ਸੀ ਅਤੇ ਪਤੀ-ਪਤਨੀ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਸ਼ਨੀਵਾਰ ਰਾਤ ਨੂੰ ਵੀ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਗਈ।

ਦੂਜੇ ਕਮਰੇ ਵਿੱਚ ਸੁੱਤਾ ਪਿਆ ਉਨ੍ਹਾਂ ਦਾ ਪੁੱਤਰ ਪ੍ਰਸ਼ਾਂਤ, ਮਾਤਾ-ਪਿਤਾ ਦੀਆਂ ਉੱਚੀਆਂ ਆਵਾਜ਼ਾਂ ਸੁਣ ਕੇ ਜਾਗ ਪਿਆ। ਜਦੋਂ ਪ੍ਰਸ਼ਾਂਤ ਨੇ ਵਿੱਚ-ਬਚਾਅ ਕਰਦੇ ਹੋਏ ਆਪਣੇ ਪਿਤਾ ਅਨਿਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ, ਤਾਂ ਤੈਸ਼ ਵਿੱਚ ਆਏ ਮੁਲਜ਼ਮ ਅਨਿਲ ਨੇ ਆਪਣੀ ਪਿਸਤੌਲ ਕੱਢੀ ਅਤੇ ਮਾਂ-ਪੁੱਤ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਨਹੀਂ ਹੋਇਆ, ਸਗੋਂ ਦੋਵਾਂ ਦੀਆਂ ਲਾਸ਼ਾਂ ਦੇ ਕੋਲ ਹੀ ਬੈਠਾ ਰਿਹਾ।

ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕਰਨ ਤੋਂ ਬਾਅਦ ਸਬੂਤ ਇਕੱਠੇ ਕੀਤੇ ਹਨ ਅਤੇ ਅਗਲੇਰੀ ਕਾਰਵਾਈ ਲਈ ਪੂਰੇ ਘਰ ਨੂੰ ਸੀਲ ਕਰ ਦਿੱਤਾ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments