Homeਪੰਜਾਬਮੁਕਤਸਰ: ਦਲਿਤ ਨੌਜਵਾਨਾਂ ਨੂੰ ਘੜੀਸਣ ਦੇ ਮਾਮਲੇ 'ਚ ਐਸਸੀ ਕਮਿਸ਼ਨ ਵੱਲੋਂ ਸੂ...

ਮੁਕਤਸਰ: ਦਲਿਤ ਨੌਜਵਾਨਾਂ ਨੂੰ ਘੜੀਸਣ ਦੇ ਮਾਮਲੇ ‘ਚ ਐਸਸੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ

Action taken on newspaper news

ਪੰਜਾਬ, 7 ਜੂਨ (ਅਰਸ਼ਦੀਪ ਸਿੰਘ): ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿੱਚ ਦੋ ਦਲਿਤ ਨੌਜਵਾਨਾਂ ‘ਤੇ ਹੋਏ ਅੱਤਿਆਚਾਰ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (SC Commission) ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕਮਿਸ਼ਨ ਵੱਲੋਂ ਦੋਵਾਂ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿੱਚ ਬੇਰਹਿਮੀ ਨਾਲ ਘੜੀਸਣ ਦੀ ਘਟਨਾ ਦਾ ਖ਼ੁਦ (ਸੂ ਮੋਟੋ) ਨੋਟਿਸ ਲਿਆ ਗਿਆ ਹੈ।

ਅਖ਼ਬਾਰ ਦੀ ਖ਼ਬਰ ‘ਤੇ ਲਿਆ ਐਕਸ਼ਨ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਣਮਨੁੱਖੀ ਮਾਮਲਾ ਅਖ਼ਬਾਰ ਵਿੱਚ ਛਪੀ ਇੱਕ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਇਸ ‘ਤੇ ਤੁਰੰਤ ਕਾਰਵਾਈ ਕੀਤੀ ਹੈ।

ਐਸ.ਐਸ.ਪੀ. ਤੋਂ 9 ਜੂਨ ਤੱਕ ਰਿਪੋਰਟ ਤਲਬ

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਮਾਮਲੇ ਦੀ ਪੂਰੀ ਜਾਂਚ ਲਈ ਐਸ.ਐਸ.ਪੀ. (SSP) ਸ੍ਰੀ ਮੁਕਤਸਰ ਸਾਹਿਬ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਵੱਲੋਂ ਐਸ.ਪੀ. ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਦੇ ਰਾਹੀਂ ਮਿਤੀ 9 ਜੂਨ 2026 ਤੱਕ ਇਸ ਘਟਨਾ ਦੀ ਪੂਰੀ ਰਿਪੋਰਟ ਤਲਬ ਕੀਤੀ ਗਈ ਹੈ ਤਾਂ ਜੋ ਪੀੜਤਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments