Home ਪਟਿਆਲਾ ਅਪਡੇਟ ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ  14 ਜੂਨ ਨੂੰ 

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ  14 ਜੂਨ ਨੂੰ 

0
ਅਮਰ ਗਰਗ ਕਲਮਦਾਨ ਦੀ ਪੁਸਤਕ ‘ਸਲੋਚਨਾ* ਉਪਰ ਹੋਵੇਗੀ ਗੋਸ਼ਟੀ 
ਪਟਿਆਲਾ, 8 ਜੂਨ, (ਸ਼.ਅ.ਬਿਓਰੋ) : ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 14 ਜੂਨ, 2026 ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਦ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ—ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਕਰਨਗੇ ਅਤੇ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਡੀਨ ਭਾਸ਼ਾਵਾਂ ਅਤੇ ਪੱਤਰ ਵਿਹਾਰ ਸਿੱਖਿਆ ਵਿਭਾਗ ਦੇ ਸਾਬਕਾ ਮੁਖੀ ਡਾ. ਭੁਪਿੰਦਰ ਸਿੰਘ ਖਹਿਰਾ ਹੋਣਗੇ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਭਾਸ਼ਾ ਵਿਭਾਗ,ਪੰਜਾਬ ਦੇ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਗਿੱਲ, ਪ੍ਰਸਿੱਧ ਸਮਾਜ ਸੇਵਕ ਅਤੇ ਲੇਖਕ ਭਗਵਾਨ ਦਾਸ ਗੁਪਤਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਭਗਵੰਤ ਸਿੰਘ ਸੰਗਰੂਰ ਹੋਣਗੇ।
ਇਸ ਦੌਰਾਨ ਅਮਰ ਗਰਗ ਕਲਮਦਾਨ ਦੀ ਪੁਸਤਕ ‘ਸਲੋਚਨਾ* (ਪੰਜਾਬੀ ਅਤੇ ਹਿੰਦੀ) ਉਪਰ ਗੋਸ਼ਟੀ ਹੋਵੇਗੀ। ਪੰਜਾਬੀ ਪੁਸਤਕ ਉਪਰ ਮੁੱਖ ਪੇਪਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਤਰਲੋਚਨ ਕੌਰ ਪੜ੍ਹਨਗੇ ਜਦੋਂ ਕਿ ਉਘੇ ਲੇਖਕ ਡਾ. ਕਮਲਜੀਤ ਸਿੰਘ ਟਿੱਬਾ ਅਤੇ ਮਾਸਟਰ ਜਗਮਿੰਦਰਪਾਲ ਬਰਾਸ (ਸਮਾਣਾ) ਪੁਸਤਕ ਚਰਚਾ ਵਿਚ ਭਾਗ ਲੈਣਗੇ। ਹਿੰਦੀ ਪੁਸਤਕ ਉਪਰ ਮੁਖ ਪੇਪਰ ਖ਼ਾਲਸਾ ਕਾਲਜ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਉਘੀ ਲੇਖਿਕਾ ਡਾ. ਹਰਵਿੰਦਰ ਕੌਰ ਮੁਖ ਪੇਪਰ ਪੜ੍ਹਨਗੇ ਜਦੋਂ ਕਿ ਡਾ. ਸੁਰੇਸ਼ ਨਾਇਕ ਅਤੇ ਡਾ. ਰਵਿੰਦਰ ਕੁਮਾਰ ਪੁਸਤਕ ਚਰਚਾ ਵਿਚ ਭਾਗ ਲੈਣਗੇ। ਇਸ ਦੌਰਾਨ ਵਿਦਵਾਨਾਂ ਅਤੇ ਸਾਹਿਤਕਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਸਭਾ ਦੇ ਸਰਪ੍ਰਸਤ ਬਾਬੂ ਸਿੰਘ ਰੈਹਲ,ਸੁਖਦੇਵ ਸਿੰਘ ਸ਼ਾਂਤ, ਵਿੱਤ ਸਕੱਤਰ ਬਲਬੀਰ ਸਿੰਘ ਦਿਲਦਾਰ ਅਤੇ ਪ੍ਰਚਾਰ ਸਕੱਤਰ ਨਵਦੀਪ ਸਿੰਘ ਮੁੰਡੀ ਆਦਿ ਸਮੇਤ ਸਮੁੱਚੀ ਕਾਰਜਕਾਰਨੀ ਨੇ ਲੇਖਕਾਂ ਨੂੰ ਸਮਾਗਮ ਵਿਚ ਪੁੱਜਣ ਦੀ ਵਿਸ਼ੇਸ਼ ਤੌਰ ਤੇ ਪੁਰਜ਼ੋਰ ਅਪੀਲ ਕੀਤੀ ਹੈ।

Exit mobile version