Homeਪਟਿਆਲਾ ਅਪਡੇਟਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ*

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ*

ਪਟਿਆਲਾ, 9 ਜੂਨ (ਹਰਸ਼ਪ੍ਰੀਤ ਕੌਰ):ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ।
1 *ਜ਼ਿਲ੍ਹੇ ‘ਚ ਰੋਸ ਧਰਨੇ ਤੇ ਰੈਲੀਆਂ ਕਰਨ ‘ ਤੇ ਪਾਬੰਦੀ*
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।
2 *ਜਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜਨ ’ਤੇ ਪਾਬੰਦੀ ਜਾਰੀ*
ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾ ਅਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜਨ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤਕ ਲਾਗੂ ਰਹਿਣਗੇ।
3 *ਭਾਖੜਾ ਅਤੇ ਹੋਰ ਵੱਡੀਆਂ ਛੋਟੀਆਂ ਨਹਿਰਾਂ ਵਿਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ*
ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਦੀ ਹੱਦ ਅੰਦਰ ਵੱਖ-ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ ਨਹਿਰਾਂ ਵਿੱਚ ਕਿਸੇ ਵੀ ਸਥਾਨ ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਹਨਾਂ ਹੁਕਮਾਂ ਦੀ ਉਲੰਘਨਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026 ਤੱਕ ਲਾਗੂ ਰਹਿਣਗੇ।
4 *ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਫਲੇਵਰ ਵੇਚਣ ‘ਤੇ ਪੂਰਨ ਪਾਬੰਦੀ*
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ ਪੀਣ ਵਾਲੀਆਂ ਹੋਰ ਚੀਜਾਂ ਜਿਹਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments