Home ਪੰਜਾਬ ਬੀ.ਡੀ.ਪੀ.ਓ ਦਫ਼ਤਰ, ਸੁਨਾਮ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ...

ਬੀ.ਡੀ.ਪੀ.ਓ ਦਫ਼ਤਰ, ਸੁਨਾਮ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 15 ਜੂਨ ਨੂੰ

Appeal to the youth to take advantage of the camp

0

ਨੌਜਵਾਨਾਂ ਨੂੰ ਕੈਂਪ ਦਾ ਲਾਹਾ ਲੈਣ ਦੀ ਅਪੀਲ


ਸੁਨਾਮ, 12 ਜੂਨ (ਵਿਸ਼ਾਲ ਗੁਪਤਾ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ Security and Intelligence Services Ltd., Vardhman Textiles Ltd. and SBI Life Insurance ਕੰਪਨੀਆਂ ਨਾਲ ਤਾਲਮੇਲ ਕਰਕੇ ਮਿਤੀ: 15.06.2026 ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਬੀ.ਡੀ.ਪੀ.ਓ ਦਫ਼ਤਰ, ਸੁਨਾਮ ਵਿਖੇ ਸਵੇਰੇ 09:30 ਵਜੇ ਤੋਂ ਸਵੇਰੇ 12:30 ਵਜੇ ਤਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਸ਼੍ਰੀਮਤੀ ਸਿੰਪੀ ਸਿੰਗਲਾ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਸਕਿਊਰਟੀ ਗਾਰਡ (ਕੇਵਲ ਲੜਕੇ ਲਈ), ਮਸ਼ੀਨ ਆਪਰੇਟਰ (ਕੇਵਲ ਲੜਕੀਆਂ ਲਈ), Graduate Sales Trainee, Development Manager, Sr. Agency Manager (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 5ਵੀਂ, 8ਵੀਂ,10ਵੀਂ, 12ਵੀਂ, ਗਰੈਜੂਏਟ, ਪੋਸਟ ਗਰੈਜੂਏਟ ਪਾਸ, ਉਮਰ 19 ਸਾਲ ਤੋਂ 40 ਸਾਲ (ਸਕਿਊਰਟੀ ਗਾਰਡ), 18 ਤੋਂ 35 ਸਾਲ (ਮਸ਼ੀਨ ਆਪਰੇਟਰ), 20 ਤੋਂ 35 ਸਾਲ (Graduate Sales Trainee, Development Manager, Sr. Agency Manager) ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀ ਦੀ ਹਾਈਟ 168 ਸੈਂਟੀਮੀਟਰ ਇੰਚ ਹੋਣੀ ਚਾਹੀਦੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

Exit mobile version