Homeਪੰਜਾਬਟ੍ਰਾਈਸਿਟੀ ਦੇ ਪੈਰੀਫਿਰਲ ਕਸਬਿਆਂ 'ਚ ਹਰਜੋਤ ਬੈਂਸ ਵੱਲੋਂ ਵਿਕਾਸ ਕਾਰਜਾਂ ਨੂੰ ਹੁਲਾਰਾ

ਟ੍ਰਾਈਸਿਟੀ ਦੇ ਪੈਰੀਫਿਰਲ ਕਸਬਿਆਂ ‘ਚ ਹਰਜੋਤ ਬੈਂਸ ਵੱਲੋਂ ਵਿਕਾਸ ਕਾਰਜਾਂ ਨੂੰ ਹੁਲਾਰਾ

BOOSTS DEVELOPMENT

ਚੰਡੀਗੜ੍ਹ, 13 ਜੂਨ (ਹਰਸ਼ਪ੍ਰੀਤ ਕੌਰ): ਟ੍ਰਾਈਸਿਟੀ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਕਰਨ ਲਈ ਇੱਕ ਵੱਡਾ ਫ਼ੈਸਲਾ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਨਗਰ ਕੌਂਸਲ ਖਰੜ, ਡੇਰਾਬੱਸੀ, ਜ਼ੀਰਕਪੁਰ, ਨਵਾਂਗਰਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਸਮਾਂਬੱਧ ਵਿਕਾਸ ਪ੍ਰੋਜੈਕਟਾਂ ਦੀ ਇੱਕ ਲੜੀ ਦਾ ਐਲਾਨ ਕੀਤਾ ਹੈ।

ਇੱਥੇ ਮਿਊਂਸੀਪਲ ਭਵਨ ਵਿਖੇ ਕਾਰਜਸਾਧਕ ਅਫ਼ਸਰਾਂ (EOs) ਨਾਲ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਪ੍ਰੋਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਪੀਣ ਵਾਲੇ ਪਾਣੀ ਅਤੇ ਸੀਵਰੇਜ ਸਿਸਟਮ ਵਿੱਚ ਸੁਧਾਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ (ਡੀਸਿਲਟਿੰਗ) ਦਾ ਕੰਮ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ,”ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ, ਇਹਨਾਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਖਰੜ ਵਿੱਚ 15, ਜ਼ੀਰਕਪੁਰ ਅਤੇ ਨਵਾਂਗਰਾਓਂ ਵਿੱਚ 10-10, ਡੇਰਾਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ। ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫ਼ਾਈ ਦਾ ਕੰਮ ਵੀ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ।”

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments