Homeਪਟਿਆਲਾ ਅਪਡੇਟਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ

ਪਟਿਆਲਾ ਵਿਖੇ ਐਸ.ਆਈ.ਆਰ ਸਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ

ਜ਼ਿਲ੍ਹਾ ਪਟਿਆਲਾ ਵਿੱਚ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ: ਏ.ਡੀ.ਸੀ. ਅਨੁਪ੍ਰਿਤਾ ਜੌਹਲ

ਪਟਿਆਲਾ, 13 ਜੂਨ: (ਵਿਸ਼ਾਲ ਗੁਪਤਾ): ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਆਗਾਮੀ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਪੱਧਰ ’ਤੇ ਕਰਵਾਈ ਜਾ ਰਹੀ ਸਿਖਲਾਈ ਅੱਜ ਦੂਜੇ ਦਿਨ ਵੀ ਜਾਰੀ ਰਹੀ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾਵੇਗੀ।

ਉਨ੍ਹਾਂ ਸਿਖਲਾਈ ਹਾਸਲ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਹਰੇਕ ਦਿਸ਼ਾ-ਨਿਰਦੇਸ਼ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਜ਼ਿੰਮੇਵਾਰੀ, ਨਿਰਪੱਖਤਾ ਅਤੇ ਸਮਰਪਣ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਹੀ ਅਤੇ ਸ਼ੁੱਧ ਵੋਟਰ ਸੂਚੀਆਂ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਦਾ ਆਧਾਰ ਹਨ, ਇਸ ਲਈ ਸਪੈਸ਼ਲ ਇੰਟੈਂਸਿਵ ਰਵੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ।

ਸਿਖਲਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ, ਐਸ.ਆਈ.ਆਰ. ਦੀ ਪ੍ਰਕਿਰਿਆ, ਵੱਖ-ਵੱਖ ਫਾਰਮਾਂ ਦੀ ਵਰਤੋਂ ਅਤੇ ਮੈਦਾਨੀ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਹਰਕ੍ਰਿਸ਼ਨ ਸਿੰਘ (ਡੀ.ਆਈ.ਓ., ਐਨ.ਆਈ.ਸੀ.), ਯੋਗੇਸ਼ ਗਰਗ (ਲੈਕਚਰਾਰ), ਊਸ਼ਾ ਰਾਣੀ ਤੇ ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਮਹਿੰਦਰਾ ਕਾਲਜ), ਸੰਦੀਪ ਸਿੰਘ (ਸਹਾਇਕ ਪ੍ਰੋਫੈਸਰ, ਸਰਕਾਰੀ ਗਰਲਜ਼ ਕਾਲਜ) ਅਤੇ ਜਗਦੇਵ ਸਿੰਘ ਨੇ ਅਸੈਂਬਲੀ ਪੱਧਰੀ ਮਾਸਟਰ ਟਰੇਨਰਾਂ, ਡੀ.ਈ.ਓ. ਦਫ਼ਤਰ ਦੇ ਤਕਨੀਕੀ ਸਟਾਫ਼, ਕਲੈਰੀਕਲ ਸਟਾਫ਼ ਅਤੇ ਹੋਰ ਤਾਇਨਾਤ ਕਰਮਚਾਰੀਆਂ, ਈ.ਆਰ.ਓਜ਼./ਏ.ਈ.ਆਰ.ਓਜ਼. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments