Homeਪਟਿਆਲਾ ਅਪਡੇਟ49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ...

49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ

beautification-and-development

ਪਟਿਆਲਾ, 14 ਜੂਨ (ਹਰਸ਼ਲੀਨ ਸਿੰਘ) :ਵਾਰਡ ਨੰਬਰ 58 ਅਧੀਨ ਮਾਡਲ ਟਾਊਨ ਸਥਿਤ ਮੇਹਰ ਸਿੰਘ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸ਼ੁਰੂਆਤ ਕਰਵਾਈ ਗਈ। ਵਾਰਡ ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਤੇ ਕਰੀਬ 49 ਲੱਖ 80 ਹਜ਼ਾਰ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪਾਰਕਾਂ ਦੀ ਦਿੱਖ ਨੂੰ ਆਧੁਨਿਕ ਰੂਪ ਦੇਣ ਦੇ ਨਾਲ-ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਮਨੋਰੰਜਨ ਅਤੇ ਸੈਰ-ਸਪਾਟੇ ਦੀਆਂ ਸਹੂਲਤਾਂ ਮੁਹੱਈਆ ਹੋਣਗੀਆਂ।
              ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
            ਵਿਧਾਇਕ ਕੋਹਲੀ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕ,10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਯੋਜਨਾਵਾਂ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੀ ਜਾਵੇਗੀ।
           ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸਾਫ਼-ਸਫ਼ਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਮਿਊਂਸਿਪਲ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਵਾਰਡ ਨਿਵਾਸੀਆਂ ਵੱਲੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਲਾਕੇ ਦੀ ਦਿੱਖ ਵਿੱਚ ਵੀ ਵੱਡਾ ਸੁਧਾਰ ਆਵੇਗਾ।
 ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਪਟਿਆਲਾ ਰੂਬੀ ਭਾਟੀਆ ਸਤਨਾਮ ਸਿੰਘ,ਅਮਰਜੀਤ ਸਿੰਘ,ਛੱਤਰਪਾਲ ਸਿੰਘ,ਸੇਵਾਮੁਕਤ ਬੀ.ਡੀ.ਪੀ.ਓ.ਪਰਮਜੀਤ ਸਿੰਘ,ਪਰਮਜੀਤ ਸਿੰਘ ਬਿੰਦਰਾ, ਸੁਖਦੀਪ ਸਿੰਘ ਲੈਬੀ, ਅਮਰਜੋਤ ਸਿੰਘ ਬਾਈਆ,ਅਮਰਿੰਦਰ ਸਿੰਘ ਆਨੰਦ,ਬਲਵਿੰਦਰ ਕੌਰ ਕੋਹਲੀ,ਜਗਤਾਰ ਸਿੰਘ ਜੱਗੀ,ਬਲਾਕ ਪ੍ਰਧਾਨ ਰਾਜਿੰਦਰ ਮੋਹਨ, ਬਲਾਕ ਪ੍ਰਧਾਨ ਸੋਨੀਆ ਸਰਮਾ, ਮਨਜੀਤ ਸਿੰਘ ਵਾਲੀਆ,ਡਾ ਰੋਹਿਤ ਸਿੰਗਲਾ,ਸਤਵਿੰਦਰ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments