Home ਦੇਸ਼ ਸ਼ਿਮਲਾ ਵਿੱਚ ਮਹਿਲਾ ਸਕੂਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਸ਼ਿਮਲਾ ਵਿੱਚ ਮਹਿਲਾ ਸਕੂਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ

Saraswati Paradise School

0

ਸ਼ਿਮਲਾ, 14 ਜੂਨ, (ਹਰਸ਼ਪ੍ਰੀਤ ਕੌਰ): ਸ਼ਿਮਲਾ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਮਹਿਲਾ ਸਕੂਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਸੰਜੌਲੀ ਖੇਤਰ ਵਿੱਚ ਸਥਿਤ ‘ਸਰਸਵਤੀ ਪੈਰਾਡਾਈਜ਼ ਸਕੂਲ’ ਦੀ ਮਾਲਕ ਮਨੀਸ਼ਾ ਮਿੱਤਲ ਵਜੋਂ ਹੋਈ ਹੈ।

ਇਹ ਘਟਨਾ ਸ਼ਨੀਵਾਰ ਸ਼ਾਮ ਲਗਭਗ 6 ਵਜੇ ਉਸ ਸਮੇਂ ਵਾਪਰੀ ਜਦੋਂ ਉਹ ਸਕੂਲ ਦੇ ਮੁੱਖ ਗੇਟ ‘ਤੇ ਖੜ੍ਹੀ ਸੀ, ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Exit mobile version