Homeਪਟਿਆਲਾ ਅਪਡੇਟSGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ 'ਵੇਦਾਂਤ ਦਰਸ਼ਨ' ਕਿਤਾਬ ਕੀਤੀ ਸੰਗਤ...

SGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ‘ਵੇਦਾਂਤ ਦਰਸ਼ਨ’ ਕਿਤਾਬ ਕੀਤੀ ਸੰਗਤ ਅਰਪਣ

Understanding the source texts of world religions in the light of Gurbani is the great need of the hour: Prof. Badungar

ਵਿਸ਼ਵ ਧਰਮ ਦੇ ਸਰੋਤ ਗ੍ਰੰਥਾਂ ਨੂੰ ਗੁਰਬਾਣੀ ਦੀ ਲੋਅ ਵਿੱਚ ਸਮਝਣਾ ਸਮੇਂ ਦੀ ਵੱਡੀ ਲੋੜ : ਪ੍ਰੋ. ਬਡੂੰਗਰ 

ਪਟਿਆਲਾ, 16 ਜੂਨ 2026 (ਛਤਰਪਾਲ ਸਿੰਘ) : SGPC ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ‘ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ।

ਪ੍ਰੋਫੈਸਰ ਬਡੂੰਗਰ ਨੇ ਆਖਿਆ ਕਿ ਗੁਰਬਾਣੀ ਵਿਸ਼ਵ ਦੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਨੂੰ ਰੱਦ ਨਹੀਂ ਕਰਦੀ ਸਗੋਂ ਉਹਨਾਂ ਪਾਖੰਡੀਆਂ ਅਤੇ ਫੋਕਟ ਕਰਮੀਆਂ ਦਾ ਖੰਡਨ ਕਰਦੀ ਹੈ ਜੋ ਧਰਮ ਗ੍ਰੰਥ ਦੇ ਮੂਲ ਸੁਨੇਹੇ ਨੂੰ ਸਮਝਣ ਤੋਂ ਅਸਮਰਥ ਹਨ।

ਕਿਤਾਬ ਦੀ ਸ਼ਲਾਘਾ ਕਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਛੇ ਦਰਸ਼ਨ ਧਰਮ ਅਧਿਐਨ ਦੇ ਮਾਸਟਰ ਪ੍ਰੋਗਰਾਮ ਵਿੱਚ ਪਾਠਕ੍ਰਮ ਵਜੋਂ ਸ਼ਾਮਿਲ ਹਨ। ਇਹਨਾਂ ਗ੍ਰੰਥਾਂ ਨੂੰ ਗੁਰਮੁਖੀ ਵਿੱਚ ਪ੍ਰਕਾਸ਼ਿਤ ਕਰਨ ਨਾਲ ਵਿਦਿਆਰਥੀਆਂ ਦੀ ਪਹੁੰਚ ਮੂਲ ਰਚਨਾ ਤੱਕ ਸੰਭਵ ਹੋਵੇਗੀ।

ਇਸ ਮੌਕੇ ਡਾ ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿੱਚ ਜਿਨਾਂ ਪੁਰਾਤਨ ਸ਼ਾਸਤਰੀ ਗ੍ਰੰਥਾਂ ਦਾ ਵਾਰ ਵਾਰ ਜ਼ਿਕਰ ਆਇਆ ਹੈ ਉਹਨਾਂ ਵਿੱਚੋਂ ਵੇਦਾਂਤ ਦਾ ਮਹੱਤਵਪੂਰਨ ਸਥਾਨ ਹੈ ਉਹਨਾਂ ਆਖਿਆ ਕਿ ਗੁਰਮਤ ਸਿਧਾਂਤ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਸਮਝਣ ਲਈ ਪੂਰਬਲੇ ਸ਼ਾਸਤਰੀ ਗ੍ਰੰਥਾਂ ਦਾ ਅਧਿਐਨ ਗੁਰਬਾਣੀ ਵਿਆਖਿਆਕਾਰ ਅਤੇ ਸਿਧਾਂਤਕਾਰ ਦੀ ਮੁਢਲੀ ਲੋੜ ਹੈ। ਉਹਨੇ ਦੱਸਿਆ ਕਿ ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਿਤ ਇਸ ਰਚਨਾ ਤੋਂ ਪਹਿਲਾਂ ਯੋਗ ਦਰਸ਼ਨ ਅਤੇ ਸੰਖ ਦਰਸ਼ਨ ਵੀ ਗੁਰਮੁਖੀ ਵਿੱਚ ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ ਪਲਵਿੰਦਰ ਕੌਰ ਹਾਜ਼ਰ ਸਨ। ਹਾਜ਼ਰ ਸਮੂਹ ਵਿਦਵਾਨਾਂ ਨੇ ਆਸ ਪ੍ਰਗਟਾਈ ਕਿ ਨਵੀਂ ਪੀੜ੍ਹੀ ਦੇ ਖੋਜਾਰਥੀ ਅਤੇ ਵਿਦਿਆਰਥੀ ਇਸ ਪੁਸਤਕ ਤੋਂ ਭਰਪੂਰ ਲਾਭ ਲੈਣਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, “ਵੇਦਾਂਤ ਦਰਸ਼ਨ” ਵਿਸ਼ੇ ਤੇ ਡਾ ਹਰਦੇਵ ਸਿੰਘ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕਰਦੇ ਹੋਏ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments