Home ਹਰਿਆਣਾ 18 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ...

18 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ‘ਚ ਰਾਜ ਪੱਧਰੀ ਸਮਾਗਮ

Chief Minister Naib Singh Saini will be the chief guest - OSD Dr. Prabhleen Singh shared information

0

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੋਣਗੇ ਮੁੱਖ ਮਹਿਮਾਨ – OSD ਡਾ. ਪ੍ਰਭਲੀਨ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ


ਪੰਚਕੂਲਾ, 16 ਜੂਨ (ਛਤਰਪਾਲ ਸਿੰਘ)- ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਜੂਨ ਨੂੰ ਪੰਚਕੂਲਾ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਇੱਕ ਸਮਾਗਮ ਦਾ ਆਯੋਜਨ ਪੂਰੀ ਸ਼ਰਧਾ ਭਾਵਨਾ ਨਾਲ ਕੀਤਾ ਜਾਵੇਗਾ, ਜਿਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਿੱਸਾ ਲੈਣਗੀਆਂ।

ਇਸ ਤੋਂ ਇਲਾਵਾ ਸਮਾਗਮ ਵਿੱਚ ਸੰਤ-ਮਹਾਂਪੁਰਸ਼ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਸੈਮੀਨਾਰ ਵਜੋ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਬੁਲਾਰਿਆਂ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਸਿੱਖਾਂ ਦੇ ਅਮੀਰ ਇਤਿਹਾਸ ‘ਤੇ ਅਧਾਰਤ ਲੈਕਚਰ ਦਿੱਤੇ ਜਾਣਗੇ।

ਇਸ ਮੌਕੇ ਸ੍ਰੀ ਨਾਇਬ ਸਿੰਘ ਸੈਣੀ ਸਮਾਗਮ ਵਾਲੀ ਥਾਂ ‘ਤੇ ਲੱਗਣ ਵਾਲੀ ਛਬੀਲ ਦੀ ਸ਼ੁਰੂਆਤ ਕਰਨਗੇ। ਸਮਾਗਮ ਤੋਂ ਬਾਅਦ ਲੰਗਰ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਸਿੱਖ ਮਹਾਂਪੁਰਸ਼ਾਂ ਦੇ ਸੰਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਦੀ ਆ ਰਹੀ ਹੈ। ਇਸੇ ਲੜੀ ਤਹਿਤ ਪੰਚਕੂਲਾ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਆਯੋਜਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਉਣ।

Exit mobile version