Home ਪੰਜਾਬ ਭਵਾਨੀਗੜ੍ਹ ਪੁਲਿਸ ਦਾ ਵੱਡਾ ਓਪਰੇਸ਼ਨ, ਨਸ਼ਾ ਮਾਮਲਿਆਂ ਵਿੱਚ 12 ਗ੍ਰਿਫਤਾਰ

ਭਵਾਨੀਗੜ੍ਹ ਪੁਲਿਸ ਦਾ ਵੱਡਾ ਓਪਰੇਸ਼ਨ, ਨਸ਼ਾ ਮਾਮਲਿਆਂ ਵਿੱਚ 12 ਗ੍ਰਿਫਤਾਰ

0
42 ਗ੍ਰਾਮ ਹੈਰੋਇਨ ਤੇ 400 ਨਸ਼ੀਲੀਆਂ ਗੋਲੀਆਂ ਬ੍ਰਾਮਦ

ਭਵਾਨੀਗੜ੍ਹ, 17 ਜੂਨ (ਵਿਸ਼ਾਲ ਗੁਪਤਾ ) : ਸਬ ਡਵੀਜ਼ਨ ਭਵਾਨੀਗੜ੍ਹ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”, ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 10.06.2026 ਤੋਂ ਮਿਤੀ 16.06.2026 ਤਕ ਕੁੱਲ 26 ਕਥਿਤ ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ। ਡਾ. ਰਵਜੋਤ ਕੌਰ ਗਰੇਵਾਲ, ਜ਼ਿਲ੍ਹਾ ਪੁਲਿਸ ਮੁਖੀ, ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਭਵਾਨੀਗੜ੍ਹ ਵੱਲੋਂ ਇਸ ਅਰਸੇ ਦੌਰਾਨ ਕੁੱਲ 06 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਹਨਾ ਵਿੱਚ ਕੁੱਲ 12 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 42 ਗ੍ਰਾਮ ਹੈਰੋਇਨ/ਚਿੱਟਾ ਅਤੇ 400 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।

ਇਸ ਤੋਂ ਇਲਾਵਾ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਨਸ਼ਾ ਕਰਨ ਦੇ ਆਦਿ 05 ਵਿਅਕਤੀਆਂ, ਜੋ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਸਨ, ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਕੇ ਅਤੇ ਉਹਨਾਂ ਦੀ ਕਾਉਂਸਲਿੰਗ ਕਰਕੇ ਉਹਨਾਂ ਦੀ ਸਹਿਮਤੀ ਨਾਲ ਨਸ਼ਾ ਛੁਡਾਊ ਕੇਂਦਰ ਵਿੱਚ ਲਿਜਾਇਆ ਗਿਆ ਅਤੇ ਦਵਾਈ ਦਵਾਈ ਗਈ।

ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 59 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਜੇਰ ਧਾਰਾ 172 BNSS ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਦਿਨ ਅਤੇ ਰਾਤ ਸਮੇ ਗਸ਼ਤਾਂ ਦੌਰਾਨ ਏਰੀਆ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 80 ਵਹੀਕਲਾਂ ਦੇ ਚਲਾਣ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਉਪਰੰਤ 25 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ, ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਉਪ ਕਪਤਾਨ ਪੁਲਿਸ ਭਵਾਨੀਗੜ੍ਹ ਅਤੇ ਮੁੱਖ ਅਫਸਰ ਥਾਣਾ ਭਵਾਨੀਗੜ੍ਹ ਵੱਲੋਂ ਜਾਗਰੂਕ ਮੀਟਿੰਗਾਂ ਕੀਤੀਆਂ ਗਈਆਂ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ ਗਈ। ਜਿਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਵੱਖ ਵੱਖ ਥਾਵਾਂ ‘ਤੇ VDC ਕਮੇਟੀ ਦੇ ਮੈਂਬਰਾਂ ਰਾਹੀਂ ਪਬਲਿਕ ਮਿਲਣੀਆਂ ਕੀਤੀਆਂ ਗਈਆਂ।

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਨਸ਼ੇ ਦੇ ਇਸ ਕੋਹੜ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

Exit mobile version