ਮੇਰੀ ਰਸੋਈ ਸਕੀਮ ਤਹਿਤ ਸੂਬੇ ਦੇ ਲਗਪਗ 40 ਲੱਖ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਰਾਸ਼ਨ ਕਿੱਟਾਂ
ਸੁਨਾਮ, 17 ਜੂਨ: ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ 700 ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਤੱਕ ਜ਼ਰੂਰੀ ਖੁਰਾਕੀ ਸਮੱਗਰੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਅਮਨ ਅਰੋੜਾ ਨੇ ਦੱਸਿਆ ਕਿ ‘ਮੇਰੀ ਰਸੋਈ’ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਸਰ੍ਹੋਂ ਦਾ ਤੇਲ, ਦਾਲਾਂ, ਖੰਡ, ਲੂਣ ਅਤੇ ਹੋਰ ਜ਼ਰੂਰੀ ਰਸੋਈ ਸਮਾਨ ਸ਼ਾਮਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਜ਼ਰੂਰੀ ਖੁਰਾਕੀ ਵਸਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਲਾਭਪਾਤਰੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟਾਇਆ।








