Homeਪੰਜਾਬਬਿਹਾਲਾ ਦੀ ਲੋਕ ਮਿਲਣੀ ਦੌਰਾਨ ਸੀਐਮ ਮਾਨ ਨੇ ਕੀਤੇ ਕਈ ਵੱਡੇ ਐਲਾਨ,...

ਬਿਹਾਲਾ ਦੀ ਲੋਕ ਮਿਲਣੀ ਦੌਰਾਨ ਸੀਐਮ ਮਾਨ ਨੇ ਕੀਤੇ ਕਈ ਵੱਡੇ ਐਲਾਨ, ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ

'Mother Daughters Respect Scheme' also started from July 1

ਹੁਸ਼ਿਆਰਪੁਰ, 17 ਜੂਨ 2026 (ਛਤਰਪਾਲ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਲੋਕਾਂ ਵੱਲੋਂ ਮਿਲੇ ਭਰਪੂਰ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਸਫ਼ਲਤਾ ਦਾ ਪ੍ਰਤੀਕ ਹੈ।

1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਵੀ ਸ਼ੁਰੂ

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ ਕਰਨ ਤੋਂ ਬਾਅਦ ਹੁਣ 1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਵੀ ਸ਼ੁਰੂ ਕੀਤੀ ਜਾਵੇਗੀ।

ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਕਾਰਗੁਜ਼ਾਰੀ

ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਜ਼ੀਰੋ ਬਿਜਲੀ ਬਿੱਲ, ਮੁਫ਼ਤ ਇਲਾਜ ਦੀ ਸਹੂਲਤ, ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਹਨ।

ਇਸ ਮੌਕੇ ਉਨ੍ਹਾਂ ਪਿੰਡ ਬਿਹਾਲਾ ਦੇ ਵਿਕਾਸ ਲਈ ਨਵੇਂ ਆਂਗਣਵਾੜੀ ਕੇਂਦਰ ਅਤੇ ਕਮਿਊਨਿਟੀ ਹਾਲ ਦੇ ਨਿਰਮਾਣ ਵਾਸਤੇ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਪੰਚਾਇਤ ਨੂੰ ਸੌਂਪਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਖੁਸ਼ਹਾਲ ਅਤੇ ਵਿਕਸਤ ਬਣਾਉਣ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments