Home ਪੰਜਾਬ ਐੱਸ.ਆਈ.ਆਰ.-2026 ਲਈ ਸੰਗਰੂਰ ਵਿੱਚ ਨੋਡਲ ਅਫਸਰਾਂ ਦੀ ਟ੍ਰੇਨਿੰਗ, ਚੋਣ ਪ੍ਰਕਿਰਿਆ ਨੂੰ ਸੁਚਾਰੂ...

ਐੱਸ.ਆਈ.ਆਰ.-2026 ਲਈ ਸੰਗਰੂਰ ਵਿੱਚ ਨੋਡਲ ਅਫਸਰਾਂ ਦੀ ਟ੍ਰੇਨਿੰਗ, ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਜ਼ੋਰ

Training of nodal officers in Sangrur for SIR-2026

0

ਸੰਗਰੂਰ, 17 ਜੂਨ (ਜਗਜੀਤ ਸਿੰਘ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਨਿਯੁਕਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਅਤੇ ਸਹਾਇਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਅੰਕੂਰ ਮਹਿੰਦਰੂ ਨੇ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਐੱਸ.ਆਈ.ਆਰ.-2026 ਦੀ ਪ੍ਰਕਿਰਿਆ, ਸਮਾਂ-ਸਾਰਣੀ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵੋਟਰ ਸੂਚੀਆਂ ਦੀ ਸੁਧਾਈ ਨਾਲ ਜੁੜੀ ਹਰ ਕਾਰਵਾਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਚੋਣ ਵਿਭਾਗ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮੁੱਢਲੀ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਣਗੇ। ਇਸ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ।

ਇਸ ਮੌਕੇ ਚੋਣ ਤਹਿਸੀਲਦਾਰ ਪਰਮਜੀਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Exit mobile version