Home ਪੰਜਾਬ ਪਿੰਡ ਬਾਸੀਅਰਖ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਵਿਧਾਇਕ ਭਰਾਜ ਨੇ ਪਿੰਡ...

ਪਿੰਡ ਬਾਸੀਅਰਖ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਵਿਧਾਇਕ ਭਰਾਜ ਨੇ ਪਿੰਡ ਦੇ ਮੁੱਖ ਪ੍ਰਵੇਸ਼ ਦੁਆਰ ਦਾ ਰੱਖਿਆ ਨੀਂਹ ਪੱਥਰ

MLA Bharaj Bhawaingarh

0

ਭਵਾਨੀਗੜ੍ਹ, 17 ਜੂਨ: (ਛਤਰਪਾਲ ਸਿੰਘ): ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ‘ਲੋਕ ਮਿਲਣੀ’ ਮੁਹਿੰਮ ਤਹਿਤ ਪਿੰਡ ਬਾਸੀਅਰਖ ਦਾ ਦੌਰਾ ਕਰਕੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਵਿਧਾਇਕ ਭਰਾਜ ਨੇ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਦੇ ਮੁੱਖ ਪ੍ਰਵੇਸ਼ ਦੁਆਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਵਿੱਚ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਬਣ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਬਾਸੀਅਰਖ ਸਮੇਤ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਲੋੜੀਂਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।

Exit mobile version