Homeਪੰਜਾਬਗਾਹਕਾਂ ਲਈ ਅਹਿਮ ਖ਼ਬਰ: ਅੱਜ ਦੇ ਸੋਨੇ ਅਤੇ ਚਾਂਦੀ ਦੇ ਨਵੇਂ ਰੇਟ...

ਗਾਹਕਾਂ ਲਈ ਅਹਿਮ ਖ਼ਬਰ: ਅੱਜ ਦੇ ਸੋਨੇ ਅਤੇ ਚਾਂਦੀ ਦੇ ਨਵੇਂ ਰੇਟ ਦੇਖੋ

Gold softens, silver rises in international market

ਪੰਜਾਬ, 18 ਜੂਨ (ਹਰਸ਼ਪ੍ਰੀਤ ਕੌਰ) : ਸੋਨੇ ਅਤੇ ਚਾਂਦੀ ਦੀਆਂ ਤਾਜ਼ਾ ਕੀਮਤਾਂ ਜਾਰੀ ਹੋ ਚੁੱਕੀਆਂ ਹਨ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ ਵੀਰਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 154,700 ਰੁਪਏ ‘ਤੇ ਪਹੁੰਚ ਗਈ ਹੈ ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 143,870 ਰੁਪਏ ‘ਤੇ ਪਹੁੰਚ ਗਈ। ਗੱਲ ਕਰੀਏ ਚਾਂਦੀ ਦੀ ਤਾਂ ਚਾਂਦੀ ਅੱਜ 252,900 ਰੁਪਏ ‘ਤੇ ਪਹੁੰਚ ਗਈ ਹੈ।

ਸੋਨੇ ਦੀ ਫਿਊਚਰ ਕੀਮਤ 0.40 ਫੀਸਦੀ ਡਿੱਗ ਕੇ 1,52,480 ਰੁਪਏ ‘ਤੇ ਆ ਗਈ, ਜਦਕਿ ਚਾਂਦੀ ਦੀ ਕੀਮਤ 0.6 ਫੀਸਦੀ ਡਿੱਗ ਕੇ ਇਕ ਕਿਲੋਗ੍ਰਾਮ ਚਾਂਦੀ 2,49,210 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ।

ਅੰਤਰਰਾਸ਼ਟਰੀ ਬਾਜ਼ਾਰ ਚ ਸੋਨਾ ਨਰਮ, ਚਾਂਦੀ ਚ ਤੇਜ਼ੀ
ਕੌਮਾਂਤਰੀ ਬਾਜ਼ਾਰ ‘ਚ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਕਾਮੈਕਸ ‘ਤੇ ਅੱਜ ਸੋਨਾ 4,352.60 ਡਾਲਰ ਪ੍ਰਤੀ ਔਂਸ ‘ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 3.20 ਡਾਲਰ ਦੀ ਗਿਰਾਵਟ ਦੇ ਨਾਲ 4,345.60 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਿਹਾ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments