Homeਪੰਜਾਬਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 8 ਕਾਬੂ

ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 8 ਕਾਬੂ

The consignment of weapons came from across the border

ਅੰਮ੍ਰਿਤਸਰ, 18 ਜੂਨ (ਹਰਸ਼ਪ੍ਰੀਤ ਕੌਰ): ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਇੰਟੈਲੀਜੈਂਸ ਅਧਾਰਿਤ ਆਪਰੇਸ਼ਨ ਦੌਰਾਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਸਰਹੱਦ ਪਾਰੋਂ ਆਈ ਸੀ ਹਥਿਆਰਾਂ ਦੀ ਖੇਪ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਹਥਿਆਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਪੰਜਾਬ ਪਹੁੰਚਾਏ ਗਏ ਸਨ, ਜੋ ਕਿ ਇੱਕ ਬਦਨਾਮ ਗੈਂਗਸਟਰ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ। ਸਮੇਂ ਸਿਰ ਹੋਈ ਇਸ ਕਾਰਵਾਈ ਨਾਲ ਕਈ ਸੰਭਾਵਿਤ ਅਪਰਾਧਿਕ ਵਾਰਦਾਤਾਂ ਟਲ ਗਈਆਂ ਹਨ। ਬਰਾਮਦ ਕੀਤੇ ਗਏ ਉੱਚ ਤਕਨੀਕੀ ਹਥਿਆਰਾਂ ਵਿੱਚ ਸ਼ਾਮਲ ਹਨ:

  • 4 ਚੀਨ ਨਿਰਮਿਤ ਪਿਸਤੌਲ
  • 4 ਆਟੋਮੈਟਿਕ ਪਿਸਤੌਲ (.30 ਬੋਰ PX-5 ਮਾਡਲ)
  • 2 ਗਲਾਕ ਪਿਸਤੌਲ (9 ਐਮਐਮ, ਆਸਟਰੀਆ ਨਿਰਮਿਤ)
  • ਹੋਰ ਆਧੁਨਿਕ ਹਥਿਆਰ

ਗੈਂਗਸਟਰਾਂ ਤੱਕ ਪਹੁੰਚਾਏ ਜਾਣੇ ਸਨ ਹਥਿਆਰ

ਸ਼ੁਰੂਆਤੀ ਜਾਂਚ ਮੁਤਾਬਕ, ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਗੈਂਗਸਟਰ ਗਰੁੱਪਾਂ ਤੱਕ ਰੰਗਦਾਰੀ, ਕਤਲ ਅਤੇ ਹੋਰ ਹਿੰਸਕ ਵਾਰਦਾਤਾਂ ਲਈ ਪਹੁੰਚਾਏ ਜਾਣੇ ਸਨ। ਫੜੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦੋ ਕਤਲ ਕੇਸਾਂ ਵਿੱਚ ਨਾਮਜ਼ਦ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵੀ ਸ਼ਾਮਲ ਹੈ, ਜਿਸ ਨੂੰ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਗ੍ਰਿਫ਼ਤਾਰ ਕੀਤਾ ਸੀ। ਇਹ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ।

ਪੁਲਿਸ ਨੇ ਇਸ ਮਾਮਲੇ ਵਿੱਚ ਏਅਰਪੋਰਟ, ਸਦਰ ਅਤੇ ਛੇਹਰਟਾ ਥਾਣਿਆਂ ਵਿੱਚ ਵੱਖ-ਵੱਖ ਐਫਆਈਆਰ (FIR) ਦਰਜ ਕੀਤੀਆਂ ਹਨ ਅਤੇ ਨੈੱਟਵਰਕ ਦੇ ਅਗਲੇ-ਪਿਛਲੇ ਲਿੰਕਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments