Home ਪੰਜਾਬ ਤਰੁਣ ਚੁੱਘ ਅਤੇ ਕੇਵਲ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਤਰੁਣ ਚੁੱਘ ਅਤੇ ਕੇਵਲ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

KEWAL SINGH DHILLON

0

ਅੰਮ੍ਰਿਤਸਰ, 18 ਜੂਨ (ਹਰਸ਼ਪ੍ਰੀਤ ਕੌਰ): ਭਾਜਪਾ ਦੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਤਰੁਣ ਚੁੱਘ ਅਤੇ ਕੇਵਲ ਸਿੰਘ ਢਿੱਲੋਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਦੋਵਾਂ ਆਗੂਆਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਤੇ ਹੋਰ ਭਾਜਪਾ ਵਰਕਰ ਵੀ ਮੌਜੂਦ ਰਹੇ।

ਤੁਹਾਨੂੰ ਦੱਸ ਦੇਈਏ ਕਿ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੀ ਇਹ ਪਹਿਲੀ ਫੇਰੀ ਹੈ। ਇਸ ਲਈ ਅੱਜ ਦਾ ਦਿਨ ਦੋਵਾਂ ਆਗੂਆਂ ਲਈ ਅਹਿਮ ਹੈ। ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਦੋਵੇਂ ਆਗੂ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣਗੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦੌਰੇ ਨੂੰ ਲੈ ਕੇ ਭਾਜਪਾ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।

Exit mobile version